Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:29 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 June, 2026, 06:08 PM

ਪਟਿਆਲਾ 11 ਜੂਨ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ।

ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ।

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੌਨੇ ਦੀ ਫਸਲ ਦਾ ਸਮੇਂ—ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ।

ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ।

ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ। ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।



Scroll to Top