Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

ਪਟਿਆਲਾ, 12 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਬਹੁ-ਵਿਭਾਗੀ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਸੋਂ ਸ਼ਾਮ ਤੋਂ ਹੀ ਪ੍ਰਭਾਵਿਤ ਖੇਤਰ ਵਿੱਚ ਮੈਡੀਕਲ ਕੈਂਪ ਸਥਾਪਿਤ ਕਰ ਦਿੱਤਾ ਗਿਆ ਸੀ, ਜੋ ਅੱਜ ਵੀ ਨਿਰੰਤਰ ਜਾਰੀ ਰਿਹਾ। ਇਸ ਦੇ ਨਾਲ ਹੀ ਆਸ਼ਾ ਵਰਕਰਾਂ ਅਤੇ ਏ.ਐੱਨ.ਐੱਮ. ਟੀਮਾਂ ਰਾਹੀਂ ਘਰ-ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਘਰਾਂ ਘਰਾਂ ਵਿੱਚ ਕਲੋਰੀਨ ਗੋਲੀਆਂ ਅਤੇ ਓ.ਆਰ.ਐੱਸ. ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਾਣੀ ਵਿੱਚ ਬਦਬੂ, ਰੰਗ ਵਿੱਚ ਤਬਦੀਲੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਮਹਿਸੂਸ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ-ਕਾਨੂੰਨੀ ਪਾਣੀ ਕਨੈਕਸ਼ਨ ਨਾ ਕਰਵਾਏ ਜਾਣ ਅਤੇ ਟੁੱਲੂ ਪੰਪਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਪਾਣੀ ਸਪਲਾਈ ਪ੍ਰਣਾਲੀ ਨੂੰ ਪ੍ਰਭਾਵਿਤ ਕਰਕੇ ਦੂਸ਼ਿਤ ਪਾਣੀ ਦੀ ਸਮੱਸਿਆ ਪੈਦਾ ਕਰ ਸਕਦੇ ਹਨ।
Advertisement
Advertisement
Advertisement
Advertisement
Scroll to Top