Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਨਰਸਿੰਗ ਸਕੂਲ ਵਿੱਚ ਏ.ਆਈ ਸਟੈਥੋਸਕੋਪ ਅਤੇ ਏ.ਆਈ ਆਧਾਰਿਤ ਈ.ਸੀ.ਜੀ ਦੀ ਵਰਤੋਂ ਸਬੰਧੀ ਟ੍ਰੇਨਿੰਗ ਕਰਵਾਈ

ਨਰਸਿੰਗ ਸਕੂਲ ਵਿੱਚ ਏ.ਆਈ ਸਟੈਥੋਸਕੋਪ ਅਤੇ ਏ.ਆਈ ਆਧਾਰਿਤ ਈ.ਸੀ.ਜੀ ਦੀ ਵਰਤੋਂ ਸਬੰਧੀ ਟ੍ਰੇਨਿੰਗ ਕਰਵਾਈ

ਪਟਿਆਲਾ 8 ਜੁਲਾਈ – ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਨਰਸਿੰਗ ਸਕੂਲ ਵਿੱਚ ਏ.ਆਈ ਅਧਾਰਤ ਸਮਾਰਟ ਸਟੈਥੋਸਕੋਪ ਅਤੇ ਏ.ਆਈ ਅਧਾਰਿਤ ਈ.ਸੀ.ਜੀ ਦੀ ਵਰਤੋਂ ਸਬੰਧੀ ਮੈਡੀਕਲ ਸਪੈਸ਼ਲਿਸਟ, ਮੈਡੀਕਲ ਅਫਸਰਾਂ ਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਲਈ ਜਾਗਰੂਕਤਾ ਅਤੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਹ ਸੈਸ਼ਨ ਜਿਲ੍ਹਾ ਟੀਕਾਕਰ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਸੁਪਰਵੀਜ਼ਨ ਹੇਠ ਕਰਵਾਇਆ ਗਿਆ। ਇਸ ਮੌਕੇ ਮਾਸਟਰ ਟ੍ਰੇਨਰ ਡਾ.ਚਾਵੇਰੀ ਵੱਲੋਂ ਏ.ਆਈ ਸਟੈਥੋਸਕੋਪ ਦੀ ਕਾਰਜ ਪ੍ਰਣਾਲੀ ਮਰੀਜ਼ਾਂ ਦੇ ਦਿਲ ਅਤੇ ਫੇਫੜਿਆਂ ਦੀ ਜਾਂਚ ਵਿੱਚ ਇਸ ਦੀ ਭੂਮਿਕਾ, ਸਹੀ ਡਾਟਾ ਇਕੱਠਾ ਕਰਨਾ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਭਾਗੀਦਾਰਾਂ ਨੂੰ ਪ੍ਰੈਕਟੀਕਲ ਟ੍ਰੇਨਿੰਗ ਵੀ ਕਰਵਾਈ ਗਈ।

ਈ.ਸੀ.ਜੀ ਟ੍ਰੇਨਰ ਕਮਲ ਅਤੇ ਮੁਕਲ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਈ ਟੈਕਨੋਲਜੀ ਦੀ ਮਦਦ ਨਾਲ ਈ.ਸੀ.ਜੀ ਰਿਪੋਰਟਾਂ ਦਾ ਤੇਜ ਅਤੇ ਸਹੀ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਨਾਲ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ ਅਤੇ ਦਿਲ ਦੀਆਂ ਬਿਮਾਰੀਆਂ ਦੀ ਸ਼ੁਰੂਆਤ ਵਿੱਚ ਪਛਾਣ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕੇਗੀ।

Advertisement
Advertisement
Advertisement
Advertisement
Scroll to Top