Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਸ ਬਿਊਰੋ ਨੇ ਰਿਸਵਤਖੋਰੀ ਮਾਮਲੇ ਵਿਚ 6 ਵਿਅਕਤੀ ਕੀਤੇ ਕਾਬੂ

ਵਿਜੀਲੈਸ ਬਿਊਰੋ ਨੇ ਰਿਸਵਤਖੋਰੀ ਮਾਮਲੇ ਵਿਚ 6 ਵਿਅਕਤੀ ਕੀਤੇ ਕਾਬੂ

ਚੰਡੀਗੜ੍ਹ, 8 ਜੁਲਾਈ : ਭ੍ਰਿਸਟਾਚਾਰ ਨੂੰ ਨਥ ਪਾਉਣ ਲਈ ਵਿਜੀਲੈਸ ਬਿਊਰੋ ਵਲੋ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਭਾਗ ਨੇ ਵਖ ਵਖ ਮਾਮਲਿਆਂ ਵਿਚ 6 ਵਿਅਕਤੀਆਂ ਨੂੰ ਰਿਸਵਤਖੋਰੀ ਕਰਦੇ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ ਵਿਭਾਗ ਨੇ ਅਹਿਮ ਕਾਰਵਾਈ ਕਰਦਿਆਂ ਛੇ ਟਰੈਪ ਆਪ੍ਰੇਸ਼ਨਾਂ ਦੌਰਾਨ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀਆਂ ਕਾਰਵਾਈਆਂ ਰਾਹੀਂ ਰਿਸ਼ਵਤਖੋਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਨੇ 15 ਮਾਮਲਿਆਂ ਨਾਲ ਸਬੰਧਤ ਚਲਾਨ ਵੱਖ-ਵੱਖ ਅਦਾਲਤਾਂ ਵਿੱਚ ਦਾਖ਼ਲ ਕੀਤੇ। ਇਸ ਦੇ ਨਾਲ ਹੀ 13 ਸਰਕਾਰੀ ਮੁਲਾਜ਼ਮਾਂ ਸਮੇਤ ਕੁੱਲ 15 ਵਿਅਕਤੀਆਂ ਵਿਰੁੱਧ ਨੌਂ ਨਵੇਂ ਅਪਰਾਧਿਕ ਕੇਸ ਵੀ ਦਰਜ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਇਸੇ ਦੌਰਾਨ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ ਛੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 27 ਹਜ਼ਾਰ ਰੁਪਏ ਤੋਂ 31 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ।

Advertisement
Advertisement
Advertisement
Advertisement
Scroll to Top