Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਡਿਪਟੀ ਕਮਿਸ਼ਨਰ

ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ-ਡਿਪਟੀ ਕਮਿਸ਼ਨਰ

ਪਟਿਆਲਾ, 10 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇੇ। ਉਨ੍ਹਾਂ ਦੇ ਨਾਲ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਵਿਕਾਸ ਕਾਰਜਾਂ ਨੂੰ ਡੀਸੀ ਡੈਸ਼ ਬੋਰਡ ਉਪਰ ਰੋਜ਼ਾਨਾ ਦੇ ਅਧਾਰ ‘ਤੇ ਅਪਡੇਟ ਕੀਤਾ ਜਾਵੇ।

ਬੈਠਕ ਦੌਰਾਨ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਮੁਲੰਕਣ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਸਮੂਹ ਮੈਡੀਕਲ ਅਫ਼ਸਰ ਇਹ ਯਕੀਨੀ ਬਣਾਉਣ ਕਿ ਜਿੱਥੇ ਕਲੀਨਿਕ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਹੈਲਥ ਚੈਕਅਪ ਕੀਤਾ ਜਾਵੇ, ਉਥੇ ਹੀ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਜਾਂਚ ਨੂੰ ਹੋਰ ਵੀ ਪੁਖ਼ਤਾ ਢੰਗ ਨਾਲ ਕੀਤਾ ਜਾਵੇ। ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਬੱਚੇ ਨੂੰ ਜਨਮ ਦੇਣ ਸਮੇਂ ਮਾਤਾ ਦੀ ਮੌਤ ਦੇ ਮਾਮਲੇ ਜੀਰੋ ਕਰਨ ‘ਤੇ ਜ਼ੋਰ ਦਿੰਦਿਆਂ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਕੀਤੇ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਪਰਿਵਾਰ ਨੂੰ ਦੇਣ ਲਈ ਜ਼ਿਲ੍ਹਾ ਨਿਵਾਸੀਆਂ ਦੇ ਹੈਲਥ ਕਾਰਡ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਜਾਇਜ਼ਾ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਦਾ ਸਲਾਨਾ ਸਿਹਤ ਚੈਅਅੱਪ ਯਕੀਨੀ ਬਣਾਇਆ  ਜਾਵੇ ਤਾਂ ਲੋਕ ਬਿਮਾਰੀਆਂ ਤੋਂ ਬਚ ਸਕਣਗੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਦਾ ਮੁਲਕੰਣ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸਕੂਲਾਂ ਵਿੱਚ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਅਤੇ ਮਾਪਿਆਂ ਦੀ ਸਾਲਾਨਾ ਸਿਹਤ ਜਾਂਚ ਨੇੜਲੇ ਆਮ ਆਦਮੀ ਕਲੀਨਿਕ ਵਿਖੇ ਕਰਵਾਏ ਜਾਣ ਲਈ ਪ੍ਰੇਰਿਤ ਕੀਤਾ ਜਾਵੇ।

Advertisement
Advertisement
Advertisement
Advertisement
Scroll to Top