Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:03 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਦੀ ਠੇਕਦਾਰਾਂ ਨੂੰ ਸਖ਼ਤ ਤਾੜਨਾ, ਲੋਕਾਂ ਨਾਲ ਖੱਜਲ ਖੁਆਰੀ ਬਰਦਾਸ਼ਤ ਨਹੀਂ 

ਮੇਅਰ ਦੀ ਠੇਕਦਾਰਾਂ ਨੂੰ ਸਖ਼ਤ ਤਾੜਨਾ, ਲੋਕਾਂ ਨਾਲ ਖੱਜਲ ਖੁਆਰੀ ਬਰਦਾਸ਼ਤ ਨਹੀਂ 

ਪਟਿਆਲਾ, 10 ਜੁਲਾਈ – ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਵਾਟਰ ਸਪਲਾਈ ਸ਼ਾਖਾ ਦੇ ਇੰਸਪੈਕਟਰੀ ਸਟਾਫ ਅਤੇ ਅਪਰੂਵਡ ਲਾਇਸੰਸੀ ਠੇਕੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਾਟਰ ਸਪਲਾਈ ਸ਼ਾਖਾ ਦੀ ਆਮਦਨ, ਰੋਜ਼ਾਨਾ ਕੰਮਕਾਜ, ਪਾਣੀ ਦੇ ਬਿਲਾਂ ਦੀ ਵਸੂਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਨਵੇਂ ਵਾਟਰ ਸਪਲਾਈ ਕੁਨੈਕਸ਼ਨ ਲਗਾਉਣ ਸਮੇਂ ਸੜਕਾਂ ਦੀ ਖੁਦਾਈ ਤੋਂ ਬਾਅਦ ਮੁਰੰਮਤ ਵਿੱਚ ਹੋ ਰਹੀ ਦੇਰੀ ਕਾਰਨ ਆਮ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦਾ ਵੀ ਗੰਭੀਰ ਨੋਟਿਸ ਲਿਆ ਗਿਆ। ਮੇਅਰ ਕੁੰਦਨ ਗੋਗੀਆ ਨੇ ਅਪਰੂਵਡ ਲਾਇਸੰਸੀ ਠੇਕੇਦਾਰਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਨਵਾਂ ਕੁਨੈਕਸ਼ਨ ਲਗਾਇਆ ਜਾਵੇ, ਉੱਥੇ ਸੜਕ ਦੀ ਮੁਰੰਮਤ ਮੌਕੇ ‘ਤੇ ਹੀ ਕੀਤੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਜਾਂ ਹੋਰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੇਅਰ ਨੇ ਵਾਟਰ ਸਪਲਾਈ ਸ਼ਾਖਾ ਵਿੱਚ ਨਵੇਂ ਕੁਨੈਕਸ਼ਨਾਂ ਨਾਲ ਸਬੰਧਤ 69 ਪੈਂਡਿੰਗ ਫਾਈਲਾਂ ਅਤੇ ਕੰਪਾਊਂਡ ਕੇਸਾਂ ਦੀਆਂ ਉਹ ਫਾਈਲਾਂ, ਜੋ ਪ੍ਰਵਾਨਗੀ ਲਈ ਲੰਬੇ ਸਮੇਂ ਤੋਂ ਬਕਾਇਆ ਹਨ, ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੀਆਂ ਫਾਈਲਾਂ ਦਾ ਨਿਪਟਾਰਾ ਟਰਾਂਸਪੇਰੈਂਸੀ ਐਕਟ ਤਹਿਤ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਾਪਤ ਹੋ ਸਕਣ।
Advertisement
Advertisement
Advertisement
Advertisement
Scroll to Top