Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ

ਪਟਿਆਲਾ, 10 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਸਕਣਗੇ ਅਤੇ ਜਮ੍ਹਾਂ ਵੀ ਕਰਵਾ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਐਸ ਆਈ ਆਰ ਤਹਿਤ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ।

ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਣ।

ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।” ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

Advertisement
Advertisement
Advertisement
Advertisement
Scroll to Top