Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਤੰਬਾਕੁ ਕੰਟਰੋਲ ਐਕਟ ਦੀ ਉਲਘੰਣਾ ਕਰਦੇ ਦੁਕਾਨਦਾਰਾਂ ਦੇ ਕੱਟੇ ਚਲਾਨ    

ਤੰਬਾਕੁ ਕੰਟਰੋਲ ਐਕਟ ਦੀ ਉਲਘੰਣਾ ਕਰਦੇ ਦੁਕਾਨਦਾਰਾਂ ਦੇ ਕੱਟੇ ਚਲਾਨ    

ਪਟਿਆਲਾ, 10 ਜੁਲਾਈ – ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹੇ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ 2003) ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਲਈ ਅੱਜ ਵਿਸ਼ੇਸ਼ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਤੰਬਾਕੂ ਉਤਪਾਦਾਂ ਅਤੇ ਇਸ਼ਤਿਹਾਰਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੋਟਪਾ ਐਕਟ ਅਧੀਨ ਚਲਾਨ ਕੱਟੇ ਗਏ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਸਖਤ ਹਦਾਇਤ ਕੀਤੀ ਗਈ।

ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਡਾ.ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਟੀਮ ਵੱਲੋਂ ਸਰਹੰਦੀ ਗੇਟ, ਨਵਾਂ ਬੱਸ ਸਟੈਂਡ, ਅਰਬਨ ਸਟੇਟ ਫੇਜ 1,ਪੰਜਾਬੀ ਯੂਨੀਵਰਸਿਟੀ, ਸਰਹੰਦ ਬਾਈਪਾਸ ,ਡੀ.ਸੀ.ਡਬਲਯੂ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਆਦਿ ਥਾਵਾਂ ਉੱਤੇ ਚੈਕਿੰਗ ਕੀਤੀ ਗਈ।

ਇਸ ਮੌਕੇ 12 ਦੁਕਾਨਦਾਰਾਂ ਦੇ ਚਲਾਣ ਕੱਟੇ ਗਏ ਤੇ ਜਰਮਾਨੇ ਵੱਜੋਂ 2100 ਰੁਪਏ ਵਸੂਲ ਕੀਤੇ ਗਏ। ਇਸ ਮੌਕੇ ਉਹਨਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ਤੇ ਸਿਗਰਟ ਨੂੰ ਨਾ ਪੀਣ, 18 ਸਾਲ ਤੋਂ ਘੱਟ ਬੱਚਿਆਂ ਨੂੰ ਤੰਬਾਕੂ ਉਤਪਾਦ ਨਾ ਵੇਚਣ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਨਾ ਕਰਨ ਸਬੰਧੀ ਜਾਗਰੂਕ ਕੀਤਾ। ਡਾ. ਇੰਦਰਪ੍ਰੀਤ ਰੰਧਾਵਾ ਨੇ ਕਿਹਾ ਕਿ ਤੰਬਾਕੂ ਕੰਟਰੋਲ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗਾਂ ਤੇ ਜਾਗਰੂਕਤਾ ਗਤੀਵਿਧੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਅਤੇ ਖੁਸਬੀਰ ਹਾਜਰ ਸਨ।

Advertisement
Advertisement
Advertisement
Advertisement
Scroll to Top