Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਸਰਕਾਰ ਨੇ ਸਕੂਲਾਂ ਨੇੜੇ ਐਨਰਜੀ ਡਰਿੰਕਸ ਵਿਕਰੀ ਤੇ ਲਾਈ ਰੋਕ

ਮਹਾਰਾਸ਼ਟਰ ਸਰਕਾਰ ਨੇ ਸਕੂਲਾਂ ਨੇੜੇ ਐਨਰਜੀ ਡਰਿੰਕਸ ਵਿਕਰੀ ਤੇ ਲਾਈ ਰੋਕ

ਮੁੰਬਈ, 03 ਜੁਲਾਈ : ਮਹਾਰਾਸ਼ਟਰ ਦੀ ਸਰਕਾਰ ਨੇ ਅੱਜ ਇਕ ਵੰਡਾ ਫੈਸਲਾ ਲੈਦਿਆਂ ਸਕੂਲਾਂ ਦੇ ਨੇੜਲੇ ਇਲਾਕਿਆਂ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰੀ ਤਰ੍ਹਾ ਰੋਕ ਲਗਾ ਦਿਤੀ ਹੈ ਤਾਂ ਜੋ ਬੱ‌ਚਿਆਂ ਦੇ ਭਵਿਖ ਨੂੰ ਸੁਰਖਿਅਤ ਰਖਿਆ ਜਾ ਸਕੇ।

ਜਾਣਕਾਰੀ ਅਨੁਸਾਰ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਨੇੜੇ ਸਟਿੰਗ ਐਨਰਜੀ ਡਰਿੰਕ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਮਹੱਤਵਪੂਰਨ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸੂਬੇ ਦੇ ਫੂਡ ਐਂਡ ਡਰੱਗ ਮੰਤਰੀ ਨਰਹਰੀ ਜ਼ੀਰਵਾਲ ਨੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਦਿੱਤੀ।

ਮੰਤਰੀ ਨੇ ਦੱਸਿਆ ਕਿ ਹੁਣ ਕਿਸੇ ਵੀ ਸਕੂਲ ਦੇ 500 ਮੀਟਰ ਦੇ ਘੇਰੇ ਅੰਦਰ ਸਟਿੰਗ ਐਨਰਜੀ ਡਰਿੰਕ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਸਰਕਾਰ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਵਿੱਚ ਐਨਰਜੀ ਡਰਿੰਕਾਂ ਦੀ ਵਧਦੀ ਖਪਤ ਨੂੰ ਰੋਕਣ ਅਤੇ ਉਨ੍ਹਾਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਕਦਮ ਲਾਜ਼ਮੀ ਸੀ।

ਸਰਕਾਰ ਦੇ ਅਨੁਸਾਰ, ਸਟਿੰਗ ਐਨਰਜੀ ਡਰਿੰਕ ਵਿੱਚ ਕੈਫੀਨ ਦੀ ਮਾਤਰਾ ਆਮ ਪੀਣ ਵਾਲੇ ਪਦਾਰਥਾਂ ਨਾਲੋਂ ਜ਼ਿਆਦਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (FSSAI) ਵੱਲੋਂ ਕਈ ਐਨਰਜੀ ਡਰਿੰਕ ਨਿਰਮਾਤਾ ਕੰਪਨੀਆਂ ਨੂੰ ਬ੍ਰਾਂਡਿੰਗ ਅਤੇ ਇਸ਼ਤਿਹਾਰਬਾਜ਼ੀ ਨਾਲ ਜੁੜੀਆਂ ਬੇਨਿਯਮੀਆਂ ਲਈ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।

Advertisement
Advertisement
Advertisement
Advertisement
Scroll to Top