ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ
ਚੰਡੀਗੜ੍ਹ, 03 ਜੁਲਾਈ : ਪੰਜਾਬ ਅੰਦਰ ਜਿਥੇ ਇਕ ਪਾਸੇ ਕਾਂਗਰਸ ਦੇ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਵੱਡੇ ਪੱਧਰ ਤੇ ਮੀਟਿੰਗ ਕੀਤੀ ਗਈ ਹੈ, ਉਥੇ ਅੱਜ ਦੂਸਰੇ ਪਾਸੇ ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਹੈ, ਜਿਸ ਕਾਰਨ ਚਰਚਾਵਾਂ ਦਾ ਬਜਾਰ ਬੇਹਦ ਤੇਜ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦੇ ਮਾਹੌਲ ਵਿਚ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਰੰਧਾਵਾ ਅਤੇ ਅਮਿਤ ਸ਼ਾਹ ਦੀ ਇਸ ਮੁਲਾਕਾਤ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਮੀਟਿੰਗ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਦੇ ਵਧਦੇ ਪ੍ਰਭਾਵ ਅਤੇ ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਲੈ ਕੇ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਜੁੜੇ ਇਸ ਗੰਭੀਰ ਮਸਲੇ ਬਾਰੇ ਉਹ ਪਹਿਲਾਂ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾ ਚੁੱਕੇ ਹਨ।