Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਮੁਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਦੀ ਖੇਤੀ ਨੂੰ ਨਵੀਂ ਉਡਾਣ ਦੇਣ ਦੀ ਕੀਤੀ ਤਿਆਰੀ

ਮੁਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਦੀ ਖੇਤੀ ਨੂੰ ਨਵੀਂ ਉਡਾਣ ਦੇਣ ਦੀ ਕੀਤੀ ਤਿਆਰੀ

ਚੰਡੀਗੜ੍ਹ, 4 ਜੁਲਾਈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਨੇ ਵਿਜ਼ਨ-2047 ਦੇ ਟੀਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਅਗਲੇ ਪੰਜ ਸਾਲਾਂ ਦੀ ਕਾਰਜ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਵਿਭਾਗ ਦੇ ਰੋਡਮੈਪ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਬੈਠਕ ਦੌਰਾਨ ਖੇਤੀ ਵਿੱਚ ਨਵੀਂ ਤਕਨਾਲੋਜੀ ਦੇ ਵੱਧ ਤੋਂ ਵੱਧ ਉਪਯੋਗ, ਉਤਪਾਦਨ ਲਾਗਤ ਨੂੰ ਘਟਾਉਣ, ਕਿਸਾਨਾਂ ਨੂੰ ਬਿਹਤਰ ਮੰਡੀ ਪ੍ਰਬੰਧ ਅਤੇ ਮਾਰਕੀਟਿੰਗ ਸਹੂਲਤਾਂ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ਨੂੰ ਤਰਜੀਹ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਖੇਤੀ ਨੂੰ ਵਧੇਰੇ ਲਾਭਕਾਰੀ ਬਣਾਉਣਾ ਹੈ।

ਉਨ੍ਹਾਂ ਮੁੱਖ ਮੰਤਰੀ ਐਲਾਨਾਂ, ਬਜਟ ਪ੍ਰਬੰਧਾਂ ਅਤੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਯੋਜਨਾਵਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਹਰ ਕਿਸਾਨ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚ ਸਕੇ।

Advertisement
Advertisement
Advertisement
Advertisement
Scroll to Top