Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 4:00 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਬਰਸਾਤ ਤੇ ਮੌਸਮ ਦੀ ਖਰਾਬੀ ਨੇ ਮਚਾਈ ਤਬਾਹੀ : ਜਨਜੀਵਨ ਪ੍ਰਭਾਵਿਤ

ਭਾਰੀ ਬਰਸਾਤ ਤੇ ਮੌਸਮ ਦੀ ਖਰਾਬੀ ਨੇ ਮਚਾਈ ਤਬਾਹੀ : ਜਨਜੀਵਨ ਪ੍ਰਭਾਵਿਤ

ਨਵੀਂ ਦਿੱਲੀ, 7 ਜੁਲਾਈ : ਪਿਛਲੇ ਕੁੱਝ ਦਿਨਾਂ ਤੋ ਹੋ ਰਹੀ ਭਾਰੀ ਬਰਸਾਤ ਅਤੇ ਮੌਸਮ ਦੀ ਖਰਾਬੀ ਕਾਰਨ ਸੜਕਾਂ ਤੇ ਆਵਾਜਾਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਵੱਡੀ ਮਾਤਰਾ ਵਿੱਚ ਮਲਬਾ ਰਿਹਾਇਸ਼ੀ ਇਲਾਕਿਆਂ ਵਿੱਚ ਆ ਵੜਿਆ, ਜਿਸ ਕਾਰਨ ਕਈ ਵਾਹਨ ਸੜਕਾਂ ‘ਤੇ ਹੀ ਮਲਬੇ ਹੇਠ ਦੱਬ ਗਏ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਉੱਧਰ ਮਹਾਰਾਸ਼ਟਰ ਵਿੱਚ ਵੀ ਮੀਂਹ ਦਾ ਦੌਰ ਜਾਰੀ ਹੈ। ਮੁੰਬਈ ਵਿੱਚ ਪਿਛਲੇ 48 ਘੰਟਿਆਂ ਦੌਰਾਨ ਕਰੀਬ 380 ਮਿਲੀਮੀਟਰ (ਲਗਭਗ 15 ਇੰਚ) ਵਰਖਾ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਮੰਗਲਵਾਰ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਬੇਲੋੜੀ ਆਵਾਜਾਈ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਮੌਸਮ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੰਬਈ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਨਾਸਿਕ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਵੀ ਅੱਜ ਲਈ ਬੰਦ ਰੱਖੇ ਗਏ ਹਨ।

Scroll to Top