Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 4:05 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 6 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ।

ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।

ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ ‘ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

Scroll to Top