Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ
ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਮਹਾਨ ਤੇ ਵਿਲੱਖਣ ਗ੍ਰੰਥ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ
ਪਟਿਆਲਾ 16 ਸਤੰਬਰ ()
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ’ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਨ ਸਾਹਿਬਾਨ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵੀ ਸ਼ਮੂਲੀਅਤ ਕੀਤੀ।
ਗੁਰਮਤਿ ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਤਿਹਾਸ ਦੇ ਪਰਿਪੇਖ ਵਿਚ ਚਾਨਣਾ ਪਾਉਂਦੇ ਦੱਸਿਆ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਕੇ ਸਮੁੱਚੀ ਲੁਕਾਈ ਨੂੰ ਵਿਲੱਖਣ ਅਤੇ ਮਹਾਨ ਗ੍ਰੰਥ ਦਿੱਤਾ, ਜਿਥੋਂ ਅਧਿਆਤਮਕ ਪੱਖ ਤੋਂ ਸਾਰਿਆਂ ਨੂੰ ਅਗਵਾਈ ਪ੍ਰਦਾਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਕੇਂਦਰ ਬਿੰਦੂ ਮਨੁੱਖ ਨੂੰ ਸਚਿੁਆਰ ਮਨੁੱਖ ਬਣਾਉਣਾ ਹੈ ਇਸ ਕਰਕੇ ਮਨੁੱਖ ਨੂੰ ਸ਼ਬਦ ਗੁਰੂ ਨੂੰ ਧਾਰਨ ਕਰਨਾ ਚਾਹੀਦਾ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਇਤਿਹਾਸ ਦੀ ਰੌਸ਼ਨੀ ਵਿਚ ਪ੍ਰੇਰਦਿਆਂ ਕਿਹਾ ਕਿ ਸਮਰਪਿਤ ਭਾਵਨਾ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ਇਸ ਕਰਕੇ ਜੀਵਨ ਜਾਂਚ ਲਈ ਲੋੜ ਹੈ ਕਿ ਬਾਣੀ ਦੀ ਲੜ ਲੱਗੋ ਅਤੇ ਬਾਣੇ ਨੂੰ ਧਾਰਨ ਕਰੋ ਤਾਂ ਜੀਵਨ ਸਫਲਾ ਹੋ ਸਕਦਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾਪ੍ਰਵਾਹ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।
ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ, ਹੈਡ ਗ੍ਰੰਥੀ ਗੁ. ਮੋਤੀ ਬਾਗ ਸਾਹਿਬ ਹਰਵਿੰਦਰ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸੁਖਵਿੰਦਰਪਾਲ ਸਿੰਘ ਮਿੰਟਾ, ਕੈਪਟਨ ਖੁਸਵੰਤ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੁੱਚਾ ਸਟਾਫ ਅਤੇ ਸੰਗਤ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top