Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:14 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 September, 2023, 07:25 PM

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਕਿਹਾ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਨੇ ਲਈਆਂ ਸਿਹਤ ਸਹੂਲਤਾਂ

ਕਪੂਰਥਲਾ ਜਿਲੇ ’ਚ 6 ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਿਤ

ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ

ਚੰਡੀਗੜ੍ਹ/ਕਪੂਰਥਲਾ,16 ਸਤੰਬਰਃ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ।

ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ।

ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ।



Scroll to Top