ਪੰਜਾਬੀ ਯੂਨੀਵਰਸਿਟੀ ਵਿੱਚ 'ਸਰਬ ਰੋਗ ਕਾ ਅਉਖਦੁ ਨਾਮੁ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ‘ਸਰਬ ਰੋਗ ਕਾ ਅਉਖਦੁ ਨਾਮੁ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ‘ਸਰਬ ਰੋਗ ਕਾ ਅਉਖਦੁ ਨਾਮੁ’ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੀ ਮੁਖੀ ਡਾ. ਗੁੰਜਨਜੋਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦਾ ਚਾਨਣ ਮੁਨਾਰਾ ਹਨ।
ਮੁੱਖ ਵਕਤਾ ਸ. ਹਰਦਿਆਲ ਸਿੰਘ, ਜੋ ਕਿ ‘ਸਰਬ ਰੋਗ ਕਾ ਅਉਖਦੁ ਨਾਮੁ ਮਿਸ਼ਨ’ ਦੇ ਸੰਸਥਾਪਕ ਹਨ, ਨੇ ਕਿਹਾ ਕਿ ਗੁਰਬਾਣੀ ਨੂੰ ਅਮਲ ਵਿਚ ਲਿਆਉਦਿਆਂ ਔਗੁਣਾਂ ਦਾ ਵਿਨਾਸ਼ ਅਤੇ ਸਦਗੁਣਾਂ ਦਾ ਵਿਕਾਸ ਹੁੰਦਿਆਂ ਹੀ ਤਨ ਅਤੇ ਮਨ ਅਰੋਗ ਹੋ ਜਾਂਦੇ ਹਨ।
ਵਿਸ਼ੇਸ਼ ਵਕਤਾ ਡਾ. ਹਰਸ਼ਿੰਦਰ ਕੌਰ, ਜੋ ਕਿ ਬਾਲ ਰੋਗ ਮਾਹਿਰ ਹਨ, ਨੇ ਡਾਕਟਰੀ ਗਿਆਨ ਅਤੇ ਗੁਰਬਾਣੀ ਦੇ ਨਜ਼ਰੀਏ ਤੋਂ ਸਰੀਰਕ ਰੋਗਾਂ ਦੇ ਇਲਾਜ ਦਾ ਸਮਾਧਾਨ ਦੱਸਿਆ।
ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਕੌਰ ਨੇ ਮਾਨਵੀ ਸਰੋਕਾਰਾਂ ਦੀ ਨਿਸ਼ਾਨਦੇਹੀ ਗੁਰਬਾਣੀ ਦੀ ਲੋਅ ਵਿੱਚ ਕਰਨ ਉੱਤੇ ਜ਼ੋਰ ਦਿੱਤਾ।
ਡਾ. ਮਲਕਿੰਦਰ ਕੌਰ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਗੁਰਬਾਣੀ ਨੂੰ ਉੱਚੀ ਸੁੱਚੀ ਜੀਵਨ ਸ਼ੈਲੀ ਦਾ ਆਧਾਰ ਦੱਸਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਮੀਤ ਸਿੰਘ ਸਿੱਧੂ, ਡਾ. ਪਰਮਿੰਦਰ ਕੌਰ, ਡਾ. ਪਰਮਵੀਰ ਸਿੰਘ, ਡਾ. ਬਲਵਿੰਦਰਜੀਤ ਕੌਰ ਭੱਟੀ, ਡਾ. ਸੁਰਜੀਤ ਭੱਟੀ, ਡਾ. ਦਿਲਬਰ ਸਿੰਘ, ਡਾ. ਹਿੰਮਤ ਸਿੰਘ ਅਤੇ ਡਾ. ਸ਼ਮਸ਼ੇਰ ਸਿੰਘ ਨੇ ਹਾਜ਼ਰੀ ਭਰੀ।