ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੰਗਤਾਂ ਨੂੰ ਸਮਰਪਿਤ ਕਰੇਗੀ ਨਵੀ ਸਰਾਂ : ਜਥੇਦਾਰ ਕਰਤਾਰਪੁਰ
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੰਗਤਾਂ ਨੂੰ ਸਮਰਪਿਤ ਕਰੇਗੀ ਨਵੀ ਸਰਾਂ : ਜਥੇਦਾਰ ਕਰਤਾਰਪੁਰ
ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਅਰਦਾਸ ਉਪਰੰਤ ਸਰਾਂ ਦਾ ਨਿਰਮਾਣ ਕਾਰਜ ਆਰੰਭਿਆ
ਪਟਿਆਲਾ 17 ਸਤੰਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਜਲਦ ਨਵਾਂ ਸਰਾਂ ਬਣਾ ਕੇ ਸੰਗਤਾਂ ਦੇ ਸਪੁਰਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਅਰਦਾਸ ਉਪਰੰਤ ਨਵੀਂ ਸਰਾਂ ਦੇ ਨਿਰਮਾਣ ਕਾਰਜ ਦੀ ਆਰੰਭਤਾ ਮੌਕੇ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਖੁਦ ਆਪਣੇ ਕਰ ਕਮਲਾਂ ਨਾਲ ਸਰਾਂ ਦੇ ਕਾਰਜ ਦੀ ਸ਼ੁਰੂਆਤ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀ ਸੰਗਤ ਦੀ ਪੁਰਜੋਰ ਮੰਗ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੀ ਸੰਗਤ ਦੇ ਠਹਿਰਣ ਲਈ ਇਕ ਸਰਾਂ ਦੀ ਵਿਵਸਥਾ ਵੀ ਹੋਣੀ ਚਾਹੀਦੀ ਹੈ ਅਤੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਦੇ ਕਾਰਜ ਦੀ ਜ਼ਿੰਮੇਵਾਰੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ, ਜਿਨ੍ਹਾਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ 40 ਕਮਰਿਆਂ ਦੀ ਸਰਾਂ ਸਮੇਤ ਪਾਰਕਿੰਗ ਲਈ ਬੇਸਮੈਂਟ ਵੀ ਤਿਆਰ ਕੀਤੀ ਜਾਵੇਗੀ ਅਤੇ ਜਲਦ ਹੀ ਇਹ ਸਰਾਂ ਬਣਕੇ ਤਿਆਰ ਹੋ ਜਾਵੇਗੀ। ਇਸ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੇ ਸਰਾਂ ਦੇ ਇਸ ਕਾਰਜ ਵਿਚ ਸੰਗਤਾਂ ਵੀ ਵੱਧ ਚੜ੍ਹਕੇ ਸਹਿਯੋਗ ਕਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਤਾਰ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਗੁਰ ਸ਼ਬਦ ਪ੍ਰਚਾਰ ਸਾਹਿਬ ਦੇ ਪ੍ਰਧਾਨ ਭਗਵੰਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਤੇ ਸੰਗਤਾਂ ਆਦਿ ਸ਼ਾਮਲ ਸਨ।