Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ-ਡਾ. ਬਲਬੀਰ ਸਿੰਘ

ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ-ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅਹਿਮ ਬੈਠਕ
-ਕਿਹਾ 664 ਆਮ ਆਦਮੀ ਕਲੀਨਿਕਾਂ ‘ਚ 50 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ
-ਮਰੀਜਾਂ ਨੇ ਦਿੱਤੀ ਫੀਡਬੈਕ, ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਹਨ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ
ਪਟਿਆਲਾ, 18 ਸਤੰਬਰ:
ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ ਅਪਗ੍ਰੇਡ ਕੀਤੇ ਜਾਣਗੇ ਤੇ ਇਸ ਦੀ ਸ਼ੁਰੂਆਤ ਪਟਿਆਲਾ ਦਾ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਤੋਂ ਕੀਤੀ ਗਈ ਹੈ, ਜਿਸ ਦਾ ਇੱਕ ਮਹੀਨੇ ਬਾਅਦ ਉਦਘਾਟਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਦਾ ਤੀਜਾ ਦੌਰਾ ਕਰਨ ਸਮੇਂ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲਾਂ ਪ੍ਰਾਇਮਰੀ ਸਿਹਤ ਸੰਭਾਲ ਲਈ 664 ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਹੁਣ ਅਗਲੇ ਪੜਾਅ ਹੇਠ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਸਬ ਡਵੀਜ਼ਨ ਪੱਧਰ ਤੇ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਜ਼ ਵੀ ਅਪਗ੍ਰੇਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਪਸਤਾਲ ਪੰਜਾਬ ਦਾ ਪਹਿਲਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ ਇਹ ਉਦਘਾਟਨ ਲਈ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ ਅਤੇ ਇਹ ਮਾਡਲ ਸਾਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵਾਂ ਆਈ.ਸੀ.ਯੂ., ਐਚ.ਡੀ.ਯੂ., ਟਰੌਮਾ ਥੀਏਟਰ, ਨਵਜਨਮੇ ਬੱਚਿਆਂ ਲਈ ਨਿੱਕੂ ਤੇ ਐਸ.ਐਲ.ਸੀ.ਯੂ. ਤੇ ਓਪਰੇਸ਼ਨ ਤੋਂ ਬਾਅਦ ਮਰੀਜ ਦੀ ਸੰਭਾਂਲ ਲਈ ਯੂਨਿਟ ਤਿਆਰ ਕੀਤੇ ਗਏ ਹਨ। ਓਪੀਡੀ ‘ਚ ਮਰੀਜਾਂ ਲਈ ਰਿਸੈਪਸ਼ਨ ਦੇ ਕਾਊਂਟਰ, ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਦੇ ਬੈਠਣ ਆਦਿ ਲਈ ਵਧੀਆ ਪ੍ਰਬੰਧ ਵੀ ਕੀਤੇ ਗਏ ਹਨ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।
ਮੀਟਿੰਗ ‘ਚ ਸਿਹਤ ਮੰਤਰੀ ਨੇ ਸਬੰਧਤ ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਹਸਪਤਾਲ ਦੀਆਂ ਵਾਰਡਾਂ, ਨਵੇਂ ਨਿਕੂ ਸੈਂਟਰ, ਓਪਰੇਸ਼ਨ ਥੀਏਟਰ ਤੇ ਓਪੀਡੀ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮਰੀਜਾਂ ਨੇ ਇਹ ਫੀਡਬੈਕ ਦਿੱਤੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ।
ਇਸ ਮੌਕੇ ਵਧੀਕ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top