Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 24 Oct 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਮਾਨ

ਚੰਡੀਗੜ੍ਹ; 24 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ।

ਨਹਿਰੀ ਪਾਣੀ ਨੂੰ “ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ” ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।

ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੇ ਕਿਸਾਨੀ ਭਾਈਚਾਰੇ ਅਤੇ ਜਮਹੂਰੀਅਤ ਦੀ ਰਾਖੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਹੈ।

ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਨਾਲ ਇਸ ਸੀਜ਼ਨ ‘ਚ ਝੋਨੇ ਦਾ ਝਾੜ ਲਗਭਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਲੋਕਤੰਤਰ ਵਿਰੋਧੀ ਅਤੇ ਦਮਨਕਾਰੀ ਕਾਨੂੰਨਾਂ ਵਿਰੁੱਧ ਅਹਿਮ ਮਤਾ ਪਾਸ ਕਰਕੇ ਦੇਸ਼ ਵਿੱਚ ਪਹਿਲਕਦਮੀ ਕੀਤੀ ਹੈ, ਜੋ ਮੁੱਦਾ ਅਜੇ ਤੱਕ ਨਾ ਤਾਂ ਲੋਕ ਸਭਾ ਅਤੇ ਨਾ ਹੀ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ। ਪੰਜਾਬ ਨੇ ਸਦਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਆਪ ਸਰਕਾਰ ਲੋਕ ਹਿੱਤਾਂ ਵਿੱਚ ਆਵਾਜ਼ ਉਠਾਉਂਦੀ ਰਹੇਗੀ। ਇਨਕਲਾਬ ਜ਼ਿੰਦਾਬਾਦ।”

ਪੰਜਾਬ ਵਿਧਾਨ ਸਭਾ ਵਿੱਚ ਬਹਿਸ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸਿਰਫ ਸਿੰਚਾਈ ਪਹਿਲਕਦਮੀ ਨਹੀਂ ਹੈ, ਇਹ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ, ਸਾਡੇ ਕੀਮਤੀ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਵੱਲ ਨਿਰਣਾਇਕ ਕਦਮ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਵਰਤੋਂ ਸਾਲ 2022 ਵਿੱਚ 22 ਫੀਸਦੀ ਤੋਂ ਵਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ, ਜਿਸ ਵਿੱਚ ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਲੈ ਜਾਣ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਨਹਿਰੀ ਪਾਣੀ ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ ਵਰਗਾ ਹੈ। ਜਦੋਂ ਸਾਡੇ ਕਿਸਾਨਾਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲਦਾ ਹੈ ਤਾਂ ਧਰਤੀ ਹੇਠਲੇ ਪਾਣੀ ‘ਤੇ ਉਨ੍ਹਾਂ ਦੀ ਨਿਰਭਰਤਾ ਘਟਦੀ ਹੈ, ਖੇਤੀਬਾੜੀ ਉਤਪਾਦਨ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀ ਵਧੇਰੇ ਹੰਢਣਸਾਰ ਬਣਦੀ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਪੂਰੀ ਤਰ੍ਹਾਂ ਟਿਊਬਵੈਲਾਂ ‘ਤੇ ਨਿਰਭਰ ਹੋਣ ਦੀ ਬਜਾਏ ਜਿੱਥੇ ਅਤੇ ਜਦੋਂ ਲੋੜ ਹੋਵੇ, ਪਾਣੀ ਮਿਲੇ।”

ਉਨ੍ਹਾਂ ਨੇ ਜ਼ਿਕਰ ਕੀਤਾ, “ਦਹਾਕਿਆਂ ਤੋਂ ਸਾਡੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਾਰਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਡੂੰਘੇ ਬੋਰਵੈੱਲ ਪੁੱਟਣ ਲਈ ਮਜਬੂਰ ਹੋਣਾ ਪਿਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ, ਪਰ ਆਪਣੀਆਂ ਫ਼ਸਲਾਂ ਨੂੰ ਬਚਾਉਣ ਦਾ ਬੋਝ ਲਗਾਤਾਰ ਸਾਡੇ ਜ਼ਮੀਨਦੋਜ਼ ਪਾਣੀ ਦੇ ਭੰਡਾਰਾਂ ‘ਤੇ ਪੈਂਦਾ ਰਿਹਾ ਹੈ। ਅਸੀਂ ਅਜਿਹੀ ਸਥਿਤੀ ਨਹੀਂ ਬਣਨ ਦੇ ਸਕਦੇ ਜਿੱਥੇ ਸਾਡੇ ਕਿਸਾਨ ਪਾਣੀ ਲਈ ਸੰਘਰਸ਼ ਕਰਨ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਨਿਰੰਤਰ ਯਤਨਾਂ ਨਾਲ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22 ਫੀਸਦੀ ਤੋਂ ਵੱਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ। ਕੁਝ ਇਲਾਕਿਆਂ ਵਿੱਚ ਨਹਿਰੀ ਪਾਣੀ ਉਨ੍ਹਾਂ ਪਿੰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਲੋਕਾਂ ਨੇ ਲਗਭਗ 80 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਾਣੀ ਵਗਦਾ ਨਹੀਂ ਦੇਖਿਆ ਸੀ। ਇਹ ਸਿਰਫ਼ ਸਿੰਚਾਈ ਵਿਵਸਥਾ ਵਿੱਚ ਬਦਲਾਅ ਨਹੀਂ ਹੈ; ਇਹ ਸਾਡੇ ਮਿਹਨਤੀ ਅਤੇ ਦ੍ਰਿੜ ਜਜ਼ਬੇ ਵਾਲੇ ਕਿਸਾਨਾਂ ਦੇ ਜੀਵਨ ਵਿੱਚ ਬਦਲਾਅ ਹੈ।”

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਦੀ ਇਕ ਰਿਪੋਰਟ ਅਨੁਸਾਰ, ਨਹਿਰੀ ਸਿੰਚਾਈ ਦੇ ਵਿਸਤਾਰ ਲਈ ਸਾਡੇ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਦੇ ਧਰਤੀ ਹੇਠਲਾ ਪਾਣੀ ਦਾ ਪੱਧਰ ਚਾਰ ਮੀਟਰ ਉਪਰ ਆਇਆ ਹੈ। ਜਿਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਵੰਡਣ ਦੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਉੱਥੋਂ ਦੀਆਂ ਰਿਪੋਰਟਾਂ ਵੀ ਉਤਸ਼ਾਹਜਨਕ ਹਨ, ਜਿੱਥੇ ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦੀ ਗੱਲ ਕਹਿ ਰਹੇ ਹਨ। ਇਹ ਪ੍ਰਾਪਤੀਆਂ ਨਹਿਰੀ ਸਿੰਚਾਈ ਦਾ ਵਿਸਤਾਰ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਵਾਧੂ ਨਿਕਾਸੀ ਨੂੰ ਘਟਾਉਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਲਗਭਗ 18,000 ਕਿਊਸਿਕ ਨਹਿਰੀ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ, ਜੋ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਸਾਡੇ ਯਤਨਾਂ ਨੂੰ ਦਰਸਾਉਂਦਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਕਿਸਾਨ ਲੰਮੇ ਸਮੇਂ ਤੋਂ ਸਿੰਚਾਈ ਦੀ ਘਾਟ ਨਾਲ ਜੂਝ ਰਹੇ ਸਨ, ਉਨ੍ਹਾਂ ਨੂੰ ਹੁਣ ਰਾਹਤ ਮਿਲ ਰਹੀ ਹੈ, ਜਦੋਂ ਕਿ ਜ਼ਿਆਦਾ ਪਾਣੀ ਕੱਢਣ ਕਾਰਨ ਪਹਿਲਾਂ ਡਾਰਕ ਜ਼ੋਨ ਐਲਾਨੇ ਗਏ ਖੇਤਰਾਂ ਵਿੱਚ ਸੁਧਾਰ ਦੇ ਸਾਕਾਰਤਮਕ ਸੰਕੇਤ ਦਿਸ ਰਹੇ ਹਨ।”

ਉਨ੍ਹਾਂ ਨੇ ਸਿੰਚਾਈ ਸੁਧਾਰ ਦੇ ਪੂਰੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਫ਼ਸਲ-ਵਾਰ ਉਤਪਾਦਨ ਦੇ ਅੰਕੜਿਆਂ ਨੂੰ ਰਿਕਾਰਡ ਕਰਨ ਅਤੇ ਤਸਦੀਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਪ੍ਰਾਪਤ ਕਰਨ ਵਾਲੇ ਖੇਤਰਾਂ ਵਿੱਚ ਝੋਨੇ ਦੀ ਪੈਦਾਵਾਰ ਵਧਣ ਦੀਆਂ ਰਿਪੋਰਟਾਂ ਇਸ ਪਹਿਲਕਦਮੀ ਦਾ ਲਾਭ ਹੋਣ ਦੇ ਯੋਜਨਾਬੱਧ ਮੁਲਾਂਕਣ ਕਰਨ ਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ।

Advertisement
Advertisement
Advertisement
Advertisement
Scroll to Top