Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 8:59 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ  ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਢਾਂਗੂ ਸਾਰਾ ਵਿਖੇ ਸਥਿਤ ਉਸਦੇ ਛੋਟੇ ਭਰਾ ਦੇ ਰੈਸਟੋਰੈਂਟ, ਮਧੂਬਨ ਵਿੱਚ ਝਗੜਾ ਹੋਇਆ ਸੀ। ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ  ਅਤੇ ਰੈਸਟੋਰੈਂਟ ਦੇ ਵਰਕਰ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਧਾਰ ਕਲਾਂ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ  ਇੱਕ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ । ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ, ਐਸਐਚਓ, ਥਾਣਾ ਧਾਰ ਕਲਾਂ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਲਈ ਰਿਸ਼ਵਤ ਵਜੋਂ 5,00,000- ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ‘ਤੇ, ਰਿਸ਼ਵਤ ਦੀ ਰਕਮ 2,50,000/- ਰੁਪਏ ਕਿਸ਼ਤਾਂ ਵਿੱਚ ਅਦਾ ਕਰਨੀ  ਤੈਅ ਕੀਤੀ ਗਈ, ਜਿਸ ਵਿੱਚੋਂ 1,00,000/- ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾਣੇ ਸਨ। ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਵੱਲੋਂ ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ  ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top