Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 6:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਚਨਬੱਧ: ਡੀਆਈਜੀ ਕੁਲਦੀਪ ਸਿੰਘ ਚਹਿਲ

ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਚਨਬੱਧ: ਡੀਆਈਜੀ ਕੁਲਦੀਪ ਸਿੰਘ ਚਹਿਲ

ਪਟਿਆਲਾ, 21 ਅਕਤੂਬਰ : ਪਟਿਆਲਾ ਜ਼ਿਲ੍ਹਾ ਪੁਲਿਸ ਨੇ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨ ਸਥਿਤ ਸ਼ਹੀਦੀ ਸਮਾਰਕ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੁਲਿਸ ਸ਼ਹੀਦੀ ਯਾਦਗਾਰੀ ਸਮਾਗਮ ਦੌਰਾਨ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਬਹਾਦਰ ਪੁਲਿਸ ਜਵਾਨਾਂ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਸੈਸ਼ਨ ਜੱਜ ਅਮਰੀਸ਼ ਕੁਮਾਰ ਵੀ ਮੌਜੂਦ ਸਨ।

ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਪੁਲਿਸ ਦੇ ਅਮਰ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਹਮੇਸ਼ਾ ਪੁਲਿਸ ਫੋਰਸ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ 21 ਅਕਤੂਬਰ ਦਾ ਦਿਨ ਭਾਰਤ ਦੇ ਪੁਲਿਸ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਸਾਲ 1959 ਵਿੱਚ ਲੱਦਾਖ ਦੇ ਹੌਟ ਸਪ੍ਰਿੰਗਜ਼ ਖੇਤਰ ਵਿੱਚ ਚੀਨੀ ਫ਼ੌਜ ਦੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ।

ਡੀਆਈਜੀ ਚਹਿਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਅੱਤਵਾਦ ਦੇ ਕਾਲੇ ਦੌਰ ਦੌਰਾਨ ਸਮਾਜ ਵਿਰੋਧੀ ਅਨਸਰਾਂ ਨਾਲ ਲੜਦਿਆਂ 1,784 ਜਵਾਨਾਂ ਦੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿੱਚ ਪਟਿਆਲਾ ਰੇਂਜ ਦੇ 157 ਸ਼ਹੀਦ ਸ਼ਾਮਲ ਹਨ, ਜਦਕਿ ਇਕੱਲੇ ਪਟਿਆਲਾ ਜ਼ਿਲ੍ਹਾ ਪੁਲਿਸ ਦੇ 66 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਪੁਲਿਸ ਦੇ ਜਵਾਨ ਹਰ ਹਾਲਾਤ ਵਿੱਚ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਇਸ ਮੌਕੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਜ਼ਿਲ੍ਹੇ ਵਿੱਚੋਂ ਨਸ਼ਿਆਂ ਅਤੇ ਅਪਰਾਧਾਂ ਦੇ ਖ਼ਾਤਮੇ, ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਗਮ ਦੌਰਾਨ ਸ਼ਹੀਦੀ ਸਮਾਰਕ ’ਤੇ ਰੀਥਾਂ ਰੱਖ ਕੇ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਪਰੇਡ ਕਮਾਂਡਰ ਡੀਐਸਪੀ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਟੁਕੜੀ ਨੇ ਸ਼ੋਕ ਸਲਾਮੀ ਦਿੱਤੀ ਅਤੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਦੌਰਾਨ ਡੀਐਸਪੀ ਬਨੂੜ ਸੁਖਦੇਵ ਸਿੰਘ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਡੀਆਈਜੀ ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਅਤੇ ਅੱਖਾਂ ਤੇ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਵੀ ਕੀਤਾ।

ਸਮਾਗਮ ਵਿੱਚ ਸਿਵਲ ਜੱਜ ਰਵਿੰਦਰ ਸਿੰਘ ਰਾਣਾ, ਸਾਬਕਾ ਆਈਜੀ ਅਮਰ ਸਿੰਘ ਚਹਿਲ, ਐਸਪੀ ਮੋਹਿਤ ਅਗਰਵਾਲ, ਰਾਜੇਸ਼ ਛਿੱਬੜ ਅਤੇ ਅਸ਼ੋਕ ਕੁਮਾਰ ਸਮੇਤ ਸਾਬਕਾ ਪੁਲਿਸ ਅਧਿਕਾਰੀ ਮਨਜੀਤ ਸਿੰਘ ਬਰਾੜ, ਸੁਖਦੇਵ ਸਿੰਘ ਵਿਰਕ, ਚੰਦ ਸਿੰਘ ਅਤੇ ਨਾਹਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ, ਹੋਰ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।

Advertisement
Advertisement
Advertisement
Advertisement
Scroll to Top