Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 22 ਅਕਤੂਬਰ 2026 : ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ, ਜਿਸ ਤੋਂ ਬਾਅਦ ਵਿਭਾਗ ਨੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਤੁਰੰਤ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ।

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ।

ਇਸ ਪ੍ਰਸਤਾਵਿਤ ਮੀਟਿੰਗ ਦਾ ਏਜੰਡਾ ਪੀ.ਆਰ.ਟੀ.ਸੀ. ਦੀ ਤਰਜ਼ ‘ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਨੂੰ ਅੰਤਿਮ ਰੂਪ ਦੇਣ, “ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਚੁਅਲ ਇੰਗੇਜਮੈਂਟ) ਐਕਟ 2026” ਅਧੀਨ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ, ਅਤੇ ਪਿਛਲੇ ਸੰਘਰਸ਼ਾਂ ਦੌਰਾਨ ਵਰਕਰਾਂ ‘ਤੇ ਦਰਜ ਪੁਲਿਸ ਕੇਸ ਰੱਦ ਕਰਨ ‘ਤੇ ਕੇਂਦਰਿਤ ਹੈ।

ਇਨ੍ਹਾਂ ਕਦਮਾਂ ਦੇ ਤਹਿਤ, ਪਨਬੱਸ ਪ੍ਰਬੰਧਨ ਨੇ ਸੂਬੇ ਭਰ ਦੇ ਸਾਰੇ ਡਿਪੂ ਮੈਨੇਜਰਾਂ ਨੂੰ ਕੰਟਰੈਕਟ ‘ਤੇ ਆਉਣ ਦੇ ਯੋਗ ਆਊਟਸੋਰਸ ਮੁਲਾਜ਼ਮਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ, “ਪ੍ਰਸੋਨਲ ਵਿਭਾਗ ਵੱਲੋਂ ਐਕਟ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪੂਆਂ ਨੂੰ 30 ਮਈ, 2026 ਦੀ ਕੱਟ-ਆਫ ਮਿਤੀ ਦੇ ਆਧਾਰ ‘ਤੇ 5 ਸਾਲ ਤੱਕ ਦੀ ਸੇਵਾ ਵਾਲੇ ਕਰਮਚਾਰੀਆਂ ਦੇ ਰਿਕਾਰਡ ਦੀ ਤਸਦੀਕ ਕਰਨੀ ਲਾਜ਼ਮੀ ਹੈ ਅਤੇ ਮੰਤਰੀ ਪੱਧਰੀ ਸਮੀਖਿਆ ਤੋਂ ਪਹਿਲਾਂ 26 ਅਕਤੂਬਰ, 2026 ਤੱਕ ਮੁਕੰਮਲ ਰਿਪੋਰਟ ਪੇਸ਼ ਕਰਨੀ ਹੋਵੇਗੀ। ਫੀਲਡ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਸੇਵਾ ਰਿਕਾਰਡ ਦੀ ਪੜਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਲਾਪਰਵਾਹੀ ਜਾਂ ਗੜਬੜੀ ਲਈ ਜ਼ਿੰਮੇਵਾਰ ਡਿਪੂ ਅਧਿਕਾਰੀਆਂ ਖ਼ਿਲਾਫ਼ ਸਿੱਧੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।”

Advertisement
Advertisement
Advertisement
Advertisement
Scroll to Top