Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ: ਡਾ. ਬਲਜੀਤ ਕੌਰ

100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਅਕਤੂਬਰ : ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ ਦੇ ਨੇੜੇ ਪਹੁੰਚ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 957 ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਬਾਕੀ ਕੇਂਦਰਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਬਿਹਤਰ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ICDS) ਸਕੀਮ ਅਧੀਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨਾਲ ਕਨਵਰਜੈਂਸ ਰਾਹੀਂ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਬਜਟ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡ ਪੱਧਰ ‘ਤੇ ਬੱਚਿਆਂ ਅਤੇ ਮਹਿਲਾਵਾਂ ਲਈ ਮਜ਼ਬੂਤ ਸਮਾਜਿਕ ਢਾਂਚਾ ਤਿਆਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਇਹ ਆਧੁਨਿਕ ਆਂਗਣਵਾੜੀ ਕੇਂਦਰ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ, ਪੂਰਕ ਪੋਸ਼ਣ, ਸਿਹਤ ਜਾਂਚ, ਵਿਕਾਸ ਨਿਗਰਾਨੀ ਅਤੇ ਹੋਰ ਜ਼ਰੂਰੀ ਸੇਵਾਵਾਂ ਲਈ ਸੁਵਿਧਾਜਨਕ ਸਥਾਨ ਵਜੋਂ ਕੰਮ ਕਰਨਗੇ। ਇਨ੍ਹਾਂ ਕੇਂਦਰਾਂ ਰਾਹੀਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਨੰਨੇ ਬੱਚਿਆਂ ਨੂੰ ਵੀ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸਿਰਫ਼ ਇਮਾਰਤਾਂ ਦਾ ਨਿਰਮਾਣ ਨਹੀਂ, ਸਗੋਂ ਸੂਬੇ ਦੇ ਨੰਨੇ-ਮੁੰਨੇ ਬੱਚਿਆਂ ਦੇ ਸੁਰੱਖਿਅਤ, ਤੰਦਰੁਸਤ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਬੱਚੇ ਨੂੰ ਆਪਣੇ ਪਿੰਡ ਵਿੱਚ ਹੀ ਉੱਚ ਪੱਧਰੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ ਅਤੇ ਦੇਖਭਾਲ ਦੀਆਂ ਬਿਹਤਰ ਸਹੂਲਤਾਂ ਮਿਲਣ, ਤਾਂ ਜੋ ਉਹ ਜੀਵਨ ਦੀ ਸ਼ੁਰੂਆਤ ਤੋਂ ਹੀ ਵਿਕਾਸ ਦੇ ਬਰਾਬਰ ਮੌਕਿਆਂ ਨਾਲ ਅੱਗੇ ਵਧ ਸਕੇ।

ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸਮੂਹ ਭਾਈਚਾਰਾ ਇਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਇਹ ਕੇਂਦਰ ਬੱਚਿਆਂ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਦੇ ਮਜ਼ਬੂਤ ਕੇਂਦਰ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਬੱਚਿਆਂ ਦੇ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਕਦਮ ਇੱਕ ਸਿਹਤਮੰਦ, ਸਿੱਖਿਅਤ ਅਤੇ ਸਸ਼ਕਤ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਇੱਕ ਹੋਰ ਮਜ਼ਬੂਤ ਪੜਾਅ ਹੈ।

Advertisement
Advertisement
Advertisement
Advertisement
Scroll to Top