ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ
ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ
ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਟਿਆਲਾ 12 ਸਤੰਬਰ ()
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਪੁੱਜੇ। ਇਸ ਮੌਕੇ ਬਿਕਰਮ ਮਜੀਠੀਆ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਉਨ੍ਹਾਂ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਅਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਬੱਚਿਆਂ ਨੂੰ ਸਹੀ ਮਾਰਗ ਵਿਖਾਇਆ, ਜੋ ਅੱਜ ਚੰਗੀ ਤਾਲੀਮ ਹਾਸਲ ਕਰਕੇ ਉਚ ਅਹੁਦਿਆਂ ’ਤੇ ਹਨ। ਉਨ੍ਹਾਂ ਕਿਹਾ ਕਿ ਬੀਬੀ ਨਿਰਮਲ ਕੌਰ ਦਾ ਬਤੌਰ ਪਤਨੀ ਅਤੇ ਮਾਂ ਦੇ ਰੂਪ ਵਿਚ ਨਿਭਾਈ ਭੂਮਿਕਾ ਨੂੰ ਕਦੇ ਅਣਡਿੱਠ ਨਹੀਂ ਕੀਤਾ ਜਾ ਸਕਦਾ। ਬਿਕਰਮ ਮਜੀਠੀਆ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਦਾ ਸਮੁੱਚਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਧਾਰਮਕ, ਰਾਜਨੀਤਕ ਅਤੇ ਸਮਾਜਕ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ, ਜੋ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜਦੀਆਂ ਰਹੀਆਂ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਹਲਕਾ ਇੰਚਾਰਜ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਮੱਖਣ ਸਿੰਘ ਲਾਲਕਾ, ਰਵਿੰਦਰਪਾਲ ਸਿੰਘ ਪਿੰ੍ਰਸ, ਬੱਬਲੂ ਖੋਰਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖੂਪੁਰਾ, ਯੂਥ ਆਗੂ ਅਮਿਤ ਰਾਠੀ ਤੋਂ ਇਲਾਵਾ ਹਰਦੀਪ ਸਿੰਘ ਬਡੂੰਗਰ, ਇੰਦਰਪ੍ਰੀਤ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ ਤੋਂ ਇਲਾਵਾ ਪਰਿਵਾਰਕ ਮੈਂਬਰ ਆਦਿ ਸ਼ਾਮਲ ਸਨ।