Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਪਿਛਲੇ 72 ਘੰਟਿਆਂ ਦੌਰਾਨ ਝੋਨੇ ਦੀ ਚੁਕਾਈ ਨੇ 83 ਫ਼ੀਸਦ ਦੇ ਅੰਕੜੇ ਨੂੰ ਛੂਹਿਆ : ਲਾਲ ਚੰਦ ਕਟਾਰੂਚੱਕ

ਪਿਛਲੇ 72 ਘੰਟਿਆਂ ਦੌਰਾਨ ਝੋਨੇ ਦੀ ਚੁਕਾਈ ਨੇ 83 ਫ਼ੀਸਦ ਦੇ ਅੰਕੜੇ ਨੂੰ ਛੂਹਿਆ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ।

ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇੱਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।

ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫਸਲ ਦੇ ਹਰ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿੱਚੋਂ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।

ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪੂਰੀ ਪਾਰਦਰਸ਼ਿਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਕੁੱਲ 29 ਲੱਖ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਪਨਸਪ ਦੇ ਐਮ.ਡੀ. ਬੀ. ਸ੍ਰੀਨਿਵਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top