Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 4:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ

ਸੰਗਰੂਰ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਜੰਗ ਵਿੱਚ ਖੇਡਾਂ ਨੂੰ ਮਜ਼ਬੂਤ ਹਥਿਆਰ ਬਣਾਇਆ ਹੈ, ਜਿਸ ਨਾਲ ਖੇਡ ਮੈਦਾਨ ਨੌਜਵਾਨ ਪੀੜ੍ਹੀ ਲਈ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ ਕੇਂਦਰ ਵਜੋਂ ਉੱਭਰ ਰਹੇ ਹਨ। ਨਵੇਂ ਬਣਿਆ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹੇਠਲੇ ਪੱਧਰ ‘ਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਜੰਗ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ, ਇਸ ਲਈ ਨਿਰੰਤਰ ਸਮਾਜਿਕ ਲਹਿਰ ਦੀ ਲੋੜ ਹੈ ਜਿਸ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਫਿੱਟਨੈੱਸ ਅਤੇ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਦ੍ਰਿੜ੍ਹ ਹੈ ਤਾਂ ਜੋ ਉਹ ਪ੍ਰਗਤੀਸ਼ੀਲ ਪੰਜਾਬ ਦੇ ਨਿਰਮਾਣ ਵਿੱਚ ਸਰਗਰਮ ਭਾਈਵਾਲੀ ਬਣ ਸਕਣ।

ਮੁੱਖ ਮੰਤਰੀ ਨੇ ਕਿਹਾ, “ਸਾਡਾ ਪੂਰਾ ਵਿਸ਼ਵਾਸ ਹੈ ਕਿ ਹਰ ਪਿੰਡ ਵਿੱਚ ਸਿੱਖਿਆ ਲਈ ਇੱਕ ਚੰਗਾ ਸਕੂਲ ਅਤੇ ਖੇਡਾਂ ਲਈ ਸਾਰੀਆਂ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਹੋਣਾ ਚਾਹੀਦਾ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਣ ਦੀ ਬਜਾਏ ਆਪਣੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਫੜਨ।”

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਆਰੀ ਸਿੱਖਿਆ ਅਤੇ ਖੇਡਾਂ ਦੀਆਂ ਉਚਿਤ ਸਹੂਲਤਾਂ ਮਿਲਣ ਨਾਲ ਬੱਚੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਪਿੰਡਾਂ, ਸੂਬਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਇਹ ਨਵਾਂ ਖੇਡ ਮੈਦਾਨ 67.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਧੁਨਿਕ ਸਹੂਲਤ ਵਾਲੀ ਜਗ੍ਹਾ ਵਾਲੀਬਾਲ ਕੋਰਟ, ਫੁਟਬਾਲ ਮੈਦਾਨ, ਛੇ ਟਰੈਕਾਂ ਵਾਲੇ 400 ਮੀਟਰ ਰਨਿੰਗ ਟਰੈਕ, ਕ੍ਰਿਕਟ ਪਿੱਚ, ਚੇਨ-ਲਿੰਕ ਫੈਂਸਿੰਗ, ਚਾਰਦੀਵਾਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹੈ। ਇਹ ਸਹੂਲਤਾਂ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ, ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉੱਚ ਪੱਧਰ ‘ਤੇ ਮੁਕਾਬਲਾ ਕਰਨ ਲਈ ਇੱਕ ਬਿਹਤਰੀਨ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਅੱਗੇ ਕਿਹਾ, “ਇਹ ਖੇਡ ਮੈਦਾਨ ਉੱਭਰਦੇ ਖਿਡਾਰੀਆਂ ਲਈ ਆਸ ਦੀ ਕਿਰਨ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਦੇਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦੀਆਂ ਥਾਵਾਂ ਨਹੀਂ ਹਨ, ਸਗੋਂ ਸਮਾਜਿਕ ਸਾਂਝ, ਏਕਤਾ ਅਤੇ ਭਾਈਚਾਰਕ ਸਾਂਝ ਦੇ ਕੇਂਦਰ ਹਨ। ਇਹ ਸਮਾਜ ਨੂੰ ਇੱਕਜੁੱਟ ਕਰਦੇ ਹਨ ਅਤੇ ਨੌਜਵਾਨਾਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਦੇ ਗੁਣ ਪੈਦਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ, “ਸਾਡਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਨਹੀਂ ਹੈ ਸਗੋਂ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੀੜ੍ਹੀ ਦਾ ਨਿਰਮਾਣ ਕਰਨਾ ਹੈ। ਪੰਜਾਬ ਵਿੱਚ ਬਣਨ ਵਾਲਾ ਹਰ ਖੇਡ ਮੈਦਾਨ ਨਸ਼ਿਆਂ ਦੀ ਅਲਾਮਤ ਵਿਰੁੱਧ ਮਜ਼ਬੂਤ ਵਾਰ ਹੈ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਗਿਆ ਕਦਮ ਹੈ।”

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨ। ਸਰਕਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਪੇਂਡੂ ਖੇਤਰਾਂ ਦੀ ਪ੍ਰਤਿਭਾ ਮੌਕਿਆਂ ਜਾਂ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਨਾ ਰਹਿ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਸਰਕਾਰ ਦੇਸ਼ ਦੇ ਖੇਡ ਖੇਤਰ ਵਿੱਚ ਸੂਬੇ ਨੂੰ ਮੁੜ ਅਗਾਂਹਵਧੂ ਬਣਾਉਣ ਲਈ ਦ੍ਰਿੜ੍ਹ ਹੈ।

ਹਰ ਪ੍ਰਤਿਭਾਸ਼ਾਲੀ ਬੱਚੇ ਨੂੰ, ਚਾਹੇ ਉਹ ਕਿਸੇ ਵੀ ਆਰਥਿਕ ਪਿਛੋਕੜ ਜਾਂ ਖੇਤਰ ਨਾਲ ਸਬੰਧਤ ਹੋਵੇ, ਬਰਾਬਰ ਦੇ ਮੌਕੇ ਅਤੇ ਮਿਆਰੀ ਖੇਡ ਬੁਨਿਆਦੀ ਢਾਂਚਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਖੇਡ ਮੈਦਾਨਾਂ ਵਿੱਚ ਕੀਤਾ ਗਿਆ ਨਿਵੇਸ਼ ਸਾਡੀ ਨੌਜਵਾਨ ਪੀੜ੍ਹੀ ਦੀ ਸਿਹਤ, ਚਰਿੱਤਰ ਅਤੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ। ਇੱਕ ਸਿਹਤਮੰਦ ਸਰੀਰ ਅਤੇ ਮਜ਼ਬੂਤ ਦਿਮਾਗ ਹੀ ਇੱਕ ਖੁਸ਼ਹਾਲ ਸਮਾਜ ਦੀ ਨੀਂਹ ਹੁੰਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਖੇਡ ਮੈਦਾਨ ਖੇਡ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਨਗੇ ਅਤੇ ਹੋਰ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸਿਹਤਮੰਦ, ਪ੍ਰਗਤੀਸ਼ੀਲ ਅਤੇ ਨਸ਼ਾ ਮੁਕਤ ਪੰਜਾਬ ਦੇ ਆਪਣੇ ਮਿਸ਼ਨ ਨੂੰ ਪੂਰਾ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

Advertisement
Advertisement
Advertisement
Advertisement
Scroll to Top