Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 4:05 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

ਜਲੰਧਰ, 2 ਨਵੰਬਰ :  ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ ਮਾਹੌਲ ਅਤੇ ਆਧੁਨਿਕ ਸਹੂਲਤਾਂ ਨੇ ਇਸ ਖੇਤਰ ਦੇ ਸਭ ਤੋਂ ਵੱਡੇ ਖੇਡ ਸਮਾਗਮ ਨੂੰ ਅੰਤਰਰਾਸ਼ਟਰੀ ਪੱਧਰ ਦੇ ਆਯੋਜਨ ਵਿੱਚ ਤਬਦੀਲ ਕਰ ਦਿੱਤਾ ਹੈ।

ਜ਼ਿਲ੍ਹੇ ਭਰ ਤੋਂ ਪ੍ਰਸ਼ੰਸਕ ਇਸ ਉਤਸਵ ਭਰੇ ਮਾਹੌਲ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਦੇ ਲਈ ਪ੍ਰਸ਼ਾਸਨ ਵੱਲੋਂ ਸਟੇਡੀਅਮ ਦੇ ਨੇੜੇ ਵਿਸ਼ਾਲ ਜਨਤਕ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾਲ ਹੀ ਖਾਣ-ਪੀਣ ਲਈ ਵਧੀਆ ਫੂਡ ਕੋਰਟ ਵੀ ਸਥਾਪਤ ਕੀਤੇ ਗਏ ਹਨ। ਇਥੇ ਦਰਸ਼ਕ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨਾਂ ਦਾ ਆਨੰਦ ਲੈਣ ਦੇ ਨਾਲ-ਨਾਲ ਬਾਹਰ ਲੱਗੀਆਂ ਵੱਡੀਆਂ ਐਲ.ਈ.ਡੀ. ਸਕਰੀਨਾਂ ‘ਤੇ ਹਾਕੀ ਦੇ ਲਾਈਵ ਮੁਕਾਬਲਿਆਂ ਦਾ ਆਨੰਦ ਵੀ ਲੈ ਰਹੇ ਹਨ।

ਰਾਤ ਹੁੰਦਿਆਂ ਹੀ ਸਟੇਡੀਅਮ ਸਜਾਵਟੀ ਲਾਈਟਾਂ ਨਾਲ ਜਗਮਗਾ ਉੱਠਦਾ ਹੈ, ਜੋ ਕਿ ਉੱਥੇ ਮੌਜੂਦ ਹਜ਼ਾਰਾਂ ਲੋਕਾਂ ਲਈ ਮਨਮੋਹਕ ਨਜ਼ਾਰਾ ਪੇਸ਼ ਕਰਦਾ ਹੈ। ਹਰ ਛੋਟੀ ਤੋਂ ਛੋਟੀ ਗੱਲ ਦਾ ਬਾਰੀਕੀ ਨਾਲ ਧਿਆਨ ਰੱਖਦਿਆਂ ਕੀਤੇ ਗਏ ਪ੍ਰਬੰਧਾਂ ਸਦਕਾ ਮੇਜ਼ਬਾਨ ਸ਼ਹਿਰ ਖੇਡ ਪ੍ਰੇਮੀਆਂ ਨੂੰ ਵਿਸ਼ਵ ਪੱਧਰੀ ਅਨੁਭਵ ਪ੍ਰਦਾਨ ਕਰ ਰਿਹਾ ਹੈ।

Advertisement
Advertisement
Advertisement
Advertisement
Scroll to Top