Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਮਹੱਤਵਪੂਰਨ ਮਤਿਆਂ ਦੇ ਹੱਕ ਵਿੱਚ ਬੋਲਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿ ਕੇ ਨਕਾਰਨਾ ਉਨ੍ਹਾਂ ਆਮ ਲੋਕਾਂ ਦੀਆਂ ਆਸਾਂ ਅਤੇ ਅਧਿਕਾਰਾਂ ਦਾ ਅਪਮਾਨ ਹੈ, ਜਿਨ੍ਹਾਂ ਦੀ ਜ਼ਿੰਦਗੀ ਵਿੱਚ ਇਨ੍ਹਾਂ ਯੋਜਨਾਵਾਂ ਨੇ ਸਕਾਰਾਤਮਕ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਲੋਕ-ਕੇਂਦਰਿਤ ਭਲਾਈ ਯੋਜਨਾਵਾਂ ਵੋਟਾਂ ਦੀ ਰਾਜਨੀਤੀ ਨਹੀਂ, ਸਗੋਂ ਸਮਾਜਿਕ ਨਿਆਂ, ਬਰਾਬਰੀ ਅਤੇ ਸਮਾਵੇਸ਼ੀ ਵਿਕਾਸ ਦਾ ਅਹਿਮ ਸਾਧਨ ਹਨ।

ਸਦਨ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮਾਪਦੰਡ ਇਹ ਹੈ ਕਿ ਉਸ ਦੀਆਂ ਨੀਤੀਆਂ ਦਾ ਲਾਭ ਆਮ ਨਾਗਰਿਕਾਂ ਤੱਕ ਕਿੰਨਾ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਰਥ ਸਿਰਫ਼ ਸੜਕਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਸਮਾਜਿਕ ਸੁਰੱਖਿਆ ਅਤੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ਹਾਲੀ ਲਿਆਉਣਾ ਵੀ ਹੈ।

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਰਕਾਰੀ ਯੋਜਨਾਵਾਂ ਲੋਕਾਂ ਨੂੰ ਸਨਮਾਨ, ਸੁਰੱਖਿਆ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ‘ਫ੍ਰੀਬੀਜ਼’ ਕਹਿਣਾ ਉਚਿਤ ਨਹੀਂ ਹੈ।

ਆਪਣੇ ਸੰਬੋਧਨ ਦੌਰਾਨ ਇੱਕ ਉਦਾਹਰਨ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇੱਕ ਬਾਗ਼ ਦੀ ਅਸਲ ਖੂਬਸੂਰਤੀ ਉਸ ਵੇਲੇ ਬਣੀ ਰਹਿੰਦੀ ਹੈ ਜਦੋਂ ਉਸ ਵਿੱਚ ਦਰੱਖਤ, ਫੁੱਲ, ਪੰਛੀ ਅਤੇ ਲੋਕ ਮਿਲ ਕੇ ਕੁਦਰਤੀ ਸੰਤੁਲਨ ਬਣਾਉਂਦੇ ਹਨ। ਇਸੇ ਤਰ੍ਹਾਂ ਸਮਾਜ ਵੀ ਉਦੋਂ ਹੀ ਤਰੱਕੀ ਕਰਦਾ ਹੈ ਜਦੋਂ ਹਰ ਵਰਗ ਨੂੰ ਅੱਗੇ ਵਧਣ ਦੇ ਮੌਕੇ ਮਿਲਣ ਅਤੇ ਵਿਕਾਸ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਮੌਕਿਆਂ ਅਤੇ ਸਹੂਲਤਾਂ ਨੂੰ ਸੀਮਤ ਕਰਨਾ ਸਮਾਵੇਸ਼ੀ ਵਿਕਾਸ ਦੇ ਉਦੇਸ਼ ਨੂੰ ਕਮਜ਼ੋਰ ਕਰਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ, ਜਦਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਨੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਸਮਾਜਿਕ ਸਨਮਾਨ ਪ੍ਰਦਾਨ ਕੀਤਾ ਹੈ।

ਵਿਰੋਧੀ ਧਿਰ ਦੀ ਆਲੋਚਨਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ‘ਫ੍ਰੀਬੀਜ਼’ ਕਹਿਣ ਵਾਲੇ ਉਨ੍ਹਾਂ ਪਰਿਵਾਰਾਂ ਦੀਆਂ ਅਸਲ ਸਮੱਸਿਆਵਾਂ ਨੂੰ ਨਹੀਂ ਸਮਝਦੇ, ਜਿਨ੍ਹਾਂ ਲਈ ਇਹ ਯੋਜਨਾਵਾਂ ਜੀਵਨ ਵਿੱਚ ਵੱਡਾ ਸਹਾਰਾ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਕਰਨਾ ਕਿਸੇ ਵੀ ਲੋਕ-ਭਲਾਈ ਰਾਜ ਦੀ ਜ਼ਿੰਮੇਵਾਰੀ ਹੈ ਅਤੇ ਇਹੀ ਅਸਲ ਵਿਕਾਸ ਦਾ ਪੈਮਾਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਆਮ ਲੋਕ ਹਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਭਾਗੀਦਾਰੀ ਹੀ ਸਰਕਾਰ ਦੀ ਦਿਸ਼ਾ ਤੈਅ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਲੋਕ ਭਲਾਈ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਮਿਲਦਾ ਹੈ।

Advertisement
Advertisement
Advertisement
Advertisement
Scroll to Top