Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 6:27 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਏਕੋਟ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਦੀ ਘਟਨਾ, ਜਾਂਚ ਸ਼ੁਰੂ

ਰਾਏਕੋਟ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਦੀ ਘਟਨਾ, ਜਾਂਚ ਸ਼ੁਰੂ

ਰਾਏਕੋਟ, 28 ਅਕਤੂਬਰ 2026 : ਬੁੱਧਵਾਰ ਤੜਕੇ ਕਰੀਬ 3 ਵਜੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਸਥਿਤ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ, ਜਿਸਨੂੰ ਲੈ ਕੇ ਇਲਾਕੇ ਅੰਦਰ ਦਹਿਸਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਘਟੀ, ਜਿਥੇ ਕੁੱਝ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਤੇ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਬਾਈਕ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਇੱਕ ਮੋੜ ’ਤੇ ਬਾਈਕ ਲੁਕਾਉਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਗੋਲੀਬਾਰੀ ਕੀਤੀ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਉਨਾ ਡੂੰਘਾਈ ਨਾਲ ਛਾਣਬੀਣ ਸੁ਼ਰੂ ਕਰ ਦਿਤੀ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਉਂ ਦੇ ਪਿੰਡ ਗਗੜਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਗੋਲੀਬਾਰੀ ਦੀ ਘਟਨਾ ਹੋ ਚੁਕੀ ਹੈ, ਜਿਸਦਾ ਭੇਦ ਹਜੇ ਤੱਕ ਸੁਲਝਾਇਆ ਨਹੀ ਗਿਆ ਹੈ ਤੇ ਹੁਣ ਇਹ ਦੂਸਰੀ ਘਟਨਾ ਸਾਹਮਣੇ ਆ ਗਈ।

Advertisement
Advertisement
Advertisement
Advertisement
Scroll to Top