Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 8:29 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 28 ਅਕਤੂਬਰ 2026 : ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਟਰਾਂਸਪੋਰਟ ਵਿਭਾਗ, ਪੰਜਾਬ ਵਿੱਚ ਤਰਸ ਦੇ ਆਧਾਰ ‘ਤੇ ਗਰੁੱਪ ਸੀ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ.ਆਰ.ਟੀ.ਸੀ. ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ, “ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ।”

ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, “ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।” ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

Advertisement
Advertisement
Advertisement
Advertisement
Scroll to Top