Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਧੂਰੀ, 8 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ ਨੂੰ ਅਜਿਹੀ ਪ੍ਰਕਿਰਿਆ ਦੀ ਸ਼ੁਰੂਆਤ ਦੱਸਿਆ, ਜੋ ਲੋਕਾਂ ਨੂੰ ਕਾਨੂੰਨੀ ਤੌਰ ’ਤੇ ਦਰਜ ਮਾਲਕੀ, ਹੱਦਬੰਦੀ ਦੇ ਨਕਸ਼ੇ ਅਤੇ ਬੈਂਕ ਕਰਜ਼ਿਆਂ ਦੀ ਸਹੂਲਤ ਪ੍ਰਦਾਨ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਸਭ ਤੋਂ ਵੱਧ ਲਾਭ ਗ਼ਰੀਬਾਂ, ਦਲਿਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਮਿਲੇਗਾ, ਜਿਨ੍ਹਾਂ ਦੇ ਮਕਾਨ ਪਹਿਲਾਂ ਸਰਕਾਰੀ ਰਿਕਾਰਡ ਵਿੱਚ ਦਰਜ ਨਹੀਂ ਸਨ। ਦੂਜੇ ਪਾਸੇ, ਸਹੀ ਨਕਸ਼ਿਆਂ ਅਤੇ ਮਾਲ ਰਿਕਾਰਡ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਜਾਇਦਾਦ ਸਬੰਧੀ ਝਗੜੇ ਨਿਪਟਾਉਣ ਵਿੱਚ ਮਦਦ ਮਿਲੇਗੀ। ਧੂਰੀ ਵਿਖੇ ਮਾਲਕਾਨਾ ਹੱਕ ਸਰਟੀਫ਼ਿਕੇਟ ਵੰਡਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਪੰਜਾਬ ਨੂੰ ਲਾਲ ਲਕੀਰ ਤੋਂ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਲਗਪਗ 4,000 ਪਿੰਡਾਂ ਵਿੱਚ ਜਾਇਦਾਦਾਂ ਦੀਆਂ ਰਜਿਸਟਰੀਆਂ ਦਾ ਅਮਲ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ‘ਐਕਸ’ ਹੈਂਡਲ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ, “ਧੂਰੀ ਰੈਲੀ ਦੇ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਾਡੇ ਕੰਮਾਂ ਦੀ ਗੂੰਜ ਪੰਜਾਬ ਦੇ ਘਰ-ਘਰ ਵਿੱਚ ਸੁਣਾਈ ਦੇ ਰਹੀ ਹੈ। ਪਰਿਵਾਰਵਾਦ ਦੀ ਰਾਜਨੀਤੀ ਖ਼ਤਮ ਕਰਕੇ ਅਸੀਂ ਪੰਜਾਬ ਨੂੰ ‘ਲਾਲ ਲਕੀਰ’ ਤੋਂ ਮੁਕਤ ਕਰਨ ਵੱਲ ਇਤਿਹਾਸਕ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਪਗ 4,000 ਪਿੰਡਾਂ ਨੂੰ ਜਲਦ ਹੀ ਜਾਇਦਾਦਾਂ ਦੀਆਂ ਪੱਕੀਆਂ ਰਜਿਸਟਰੀਆਂ ਮਿਲਣਗੀਆਂ ਅਤੇ ਅੱਗੇ ਕਿਹਾ ਕਿ ਅਸੀਂ ਧੂਰੀ ਨੂੰ 47 ਕਰੋੜ ਰੁਪਏ ਦਾ ਜਲ ਪ੍ਰਾਜੈਕਟ ਤੋਹਫ਼ੇ ਵਜੋਂ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਖੇਤੀ ਵਾਲੀ 88 ਫ਼ੀਸਦੀ ਜ਼ਮੀਨ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਸਾਡੇ ਕਿਸਾਨਾਂ ਦੀ ਫ਼ਸਲੀ ਪੈਦਾਵਾਰ ਵਧੀ ਹੈ। ਸਿੱਖਿਆ ਅਤੇ ਸਿਹਤ ਵਿੱਚ ਪੰਜਾਬ ਦਾ ਮੋਹਰੀ ਹੋਣਾ ਅਤੇ ਜ਼ੀਰੋ ਬਿਜਲੀ ਬਿੱਲ ਹੁਣ ਜ਼ਮੀਨੀ ਹਕੀਕਤ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰੀ ਏਜੰਸੀਆਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ। ਸਾਡਾ ਇੱਕੋ-ਇੱਕ ਮਕਸਦ ਨਿਰਸਵਾਰਥ ਹੋ ਕੇ ਪੰਜਾਬ ਦੀ ਸੇਵਾ ਕਰਨਾ ਹੈ ਅਤੇ ਪੰਜਾਬੀ ਕਿਸੇ ਦੀ ਧੌਂਸ ਬਰਦਾਸ਼ਤ ਨਹੀਂ ਕਰਦੇ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਹਰ ਯੋਗ ਪਰਿਵਾਰ ਨੂੰ ਉਸ ਦੇ ਆਪਣੇ ਘਰ ਦਾ ਸਪੱਸ਼ਟ ਮਾਲਕਾਨਾ ਹੱਕ ਅਤੇ ਦਸਤਾਵੇਜ਼ੀ ਮਾਨਤਾ ਦੇਣਾ ਹੈ। ਸਾਡਾ ਅਹਿਦ ਹੈ ਕਿ ਹਰ ਯੋਗ ਪਰਿਵਾਰ ਦਾ ਘਰ ਸਰਕਾਰੀ ਰਿਕਾਰਡ ਵਿੱਚ ਦਰਜ ਹੋਵੇ ਅਤੇ ਉਸ ਨੂੰ ਮਾਲਕੀ ਦੀ ਪੁਸ਼ਟੀ ਕਰਦਾ ਦਸਤਾਵੇਜ਼ ਮਿਲੇ। ਇਹ ਉਪਰਾਲਾ ਲੋਕਾਂ ਦੇ ਅਧਿਕਾਰਾਂ, ਸਵੈਮਾਣ ਅਤੇ ਭਵਿੱਖ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”

ਮੁੱਖ ਮੰਤਰੀ ਨੇ ਕਿਹਾ, “ਧੂਰੀ ਰੈਲੀ ਦੇ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਾਡੇ ਕੰਮਾਂ ਦੀ ਗੂੰਜ ਪੰਜਾਬ ਦੇ ਘਰ-ਘਰ ਵਿੱਚ ਹੈ। ਪਰਿਵਾਰਵਾਦ ਦੀ ਰਾਜਨੀਤੀ ਖ਼ਤਮ ਕਰ ਕੇ ਅਸੀਂ ਪੰਜਾਬ ਨੂੰ ਲਾਲ ਲਕੀਰ ਤੋਂ ਮੁਕਤ ਕਰਨ ਵੱਲ ਇਤਿਹਾਸਕ ਪਹਿਲਕਦਮੀ ਕੀਤੀ ਹੈ। ਲਗਪਗ 4,000 ਪਿੰਡਾਂ ਵਿੱਚ ਜਲਦੀ ਪੱਕੀਆਂ ਰਜਿਸਟਰੀਆਂ ਦਾ ਅਮਲ ਸ਼ੁਰੂ ਹੋ ਜਾਵੇਗਾ।”

ਉਨ੍ਹਾਂ ਕਿਹਾ, “ਆਪਣੇ ਘਰ ਦੀ ਮਾਲਕੀ ਹਰ ਪਰਿਵਾਰ ਦੇ ਜਜ਼ਬਾਤਾਂ, ਸੱਧਰਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਡੂੰਘੀ ਜੁੜੀ ਹੁੰਦੀ ਹੈ। ਆਪਣੇ ਘਰ ਦਾ ਸਪੱਸ਼ਟ ਮਾਲਕਾਨਾ ਰਿਕਾਰਡ ਹੋਣ ਨਾਲ ਪਰਿਵਾਰ ਵਿੱਚ ਸੁਰੱਖਿਆ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਯੋਗ ਪਰਿਵਾਰ ਆਪਣੇ ਘਰ ਦੀ ਮਾਲਕੀ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਨਾ ਕਰੇ।”

ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਵਿੱਚ ਕਈ ਪਰਿਵਾਰ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਹਨ ਅਤੇ ਰਸਮੀ ਮਾਲਕੀ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਅਕਸਰ ਕਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਜਿਸ ਘਰ ਵਿੱਚ ਪਰਿਵਾਰ ਦੀਆਂ ਕਈ ਪੀੜ੍ਹੀਆਂ ਰਹੀਆਂ ਹੋਣ, ਉਸ ਦਾ ਸਪੱਸ਼ਟ ਮਾਲਕਾਨਾ ਦਸਤਾਵੇਜ਼ ਹੋਣਾ ਬੇਹੱਦ ਜ਼ਰੂਰੀ ਹੈ। ਇਸ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਪ੍ਰਮੁੱਖ ਮੰਤਵ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕਰਨਾ ਹੈ।”

ਇਸ ਸਕੀਮ ਨੂੰ ਲੋਕ-ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਦੇ ਕੇ ਇਹ ਸਕੀਮ ਜਾਇਦਾਦ ਦੇ ਅਧਿਕਾਰਤ ਰਿਕਾਰਡ ਵਿੱਚ ਲੰਮੇ ਸਮੇਂ ਤੋਂ ਚੱਲੀ ਆ ਰਹੀ ਖ਼ਾਮੀ ਨੂੰ ਦੂਰ ਕਰਨ ਵੱਲ ਇੱਕ ਅਹਿਮ ਕਦਮ ਹੈ। ਪ੍ਰਾਪਰਟੀ ਕਾਰਡ ਪਰਿਵਾਰ ਨੂੰ ਇਹ ਭਰੋਸਾ ਦਿੰਦਾ ਹੈ ਕਿ ਉਨ੍ਹਾਂ ਦੇ ਘਰ ਦੀ ਪਛਾਣ ਅਤੇ ਮਾਲਕੀ ਨਾਲ ਸਬੰਧਤ ਵੇਰਵੇ ਅਧਿਕਾਰਤ ਤੌਰ ’ਤੇ ਦਰਜ ਹੋ ਚੁੱਕੇ ਹਨ।”

ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਜਾਇਦਾਦਾਂ ਦੀ ਨਿਸ਼ਾਨਦੇਹੀ ਅਤੇ ਨਕਸ਼ੇ ਤਿਆਰ ਕਰਨ ਲਈ ਡਰੋਨ ਸਰਵੇਖਣ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਰਵੇਖਣ ਰਾਹੀਂ ਘਰਾਂ ਦੀ ਸਥਿਤੀ ਅਤੇ ਹੱਦਬੰਦੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਮਾਲਕੀ ਸਬੰਧੀ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਦਾ ਮਕਸਦ ਲੋਕਾਂ ਦੇ ਹੱਕਾਂ ਨੂੰ ਸਪੱਸ਼ਟ ਤੌਰ ’ਤੇ ਸਥਾਪਤ ਕਰਨਾ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਪਾਰਦਰਸ਼ਤਾ ਲਿਆਉਣਾ ਹੈ ਤਾਂ ਜੋ ਭਵਿੱਖ ਵਿੱਚ ਮਾਲਕੀ ਬਾਰੇ ਕੋਈ ਭੰਬਲਭੂਸਾ ਨਾ ਰਹੇ।”

Advertisement
Advertisement
Advertisement
Advertisement
Scroll to Top