Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top