Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 4:06 pm

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ : ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਲਈ ਆਪਣੇ ਪੈਰਾਂ ‘ਤੇ ਖੜ੍ਹੇ ਹੋਣ, ਆਮਦਨ ਦੇ ਸਾਧਨ ਵਿਕਸਿਤ ਕਰਨ ਅਤੇ ਬਿਹਤਰ ਜੀਵਨ ਵੱਲ ਕਦਮ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲਾਭਪਾਤਰੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਯੋਗ ਬਣਾਉਣਾ ਵੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਰਥਿਕ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਮੌਕੇ ਪਹੁੰਚਾਉਣਾ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਆਰਥਿਕ ਸਸ਼ਕਤੀਕਰਨ ਦੇ ਆਪਣੇ ਟੀਚੇ ਨੂੰ ਅੱਗੇ ਵਧਾਉਂਦਿਆਂ ਵਾਂਝੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਉਹ ਸਨਮਾਨਜਨਕ, ਸੁਰੱਖਿਅਤ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ।

Advertisement
Advertisement
Advertisement
Advertisement
Scroll to Top