Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 8:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ।

ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ਨੂੰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ, ਭਲਾਈ ਅਤੇ ਸਨਮਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement
Advertisement
Advertisement
Advertisement
Scroll to Top