Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 4:29 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਹੱਦ ਪਾਰਲੇ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ  ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ  ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ  ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ  ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026  ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top