Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 4 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ।

ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਈ ਸੀ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਉਸ ਨੂੰ ਤੋਹਫ਼ੇ ਭੇਟ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਬੀਬੀ ਗੁਰਮੇਲ ਕੌਰ ਦੇ ਚਿਹਰੇ ‘ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ।

ਇਹ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਜਨੀਕ ਮਾਤਾ ਜੀ, ਅੱਜ ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸੱਚਾ ਸਕੂਨ ਮਿਲਿਆ ਹੈ। ਵਾਹਿਗੁਰੂ ਤੁਹਾਡੇ ਚਿਹਰੇ ‘ਤੇ ਇਹ ਮੁਸਕਰਾਹਟ ਹਮੇਸ਼ਾ ਬਣਾਈ ਰੱਖੇ। ਤੁਹਾਡਾ ਪੁੱਤ ਹਮੇਸ਼ਾ ਪੰਜਾਬ ਦੀ ਸੇਵਾ ਵਿੱਚ ਡਟਿਆ ਰਹੇਗਾ। ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਇਆ।”

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਹਰ ਮਾਂ ਅਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਹੈ। ਇਹ ਯੋਜਨਾ ਇੱਕ ਸਮਾਜਿਕ ਇਨਕਲਾਬ ਹੈ, ਜੋ ਸਾਡੀਆਂ ਮਾਵਾਂ ਅਤੇ ਧੀਆਂ ਦਾ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਧਾਏਗੀ।”

ਮੁੱਖ ਮੰਤਰੀ ਨੇ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ (ਮੇਲੋ) ਦਾ ਸਨਮਾਨ ਕੀਤਾ, ਜੋ ਇਸ ਯੋਜਨਾ ਦੀ ਲਾਂਚਿੰਗ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਿਤ ਹੋਈ ਸੀ।

ਉਨ੍ਹਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ, “ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸਕੂਨ ਮਿਲਿਆ ਹੈ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਚਿਹਰੇ ‘ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ। ਤੁਹਾਡਾ ਪੁੱਤਰ ਪੰਜਾਬ ਦੀ ਸੇਵਾ ਲਈ ਵਚਨਬੱਧ ਹੈ ਅਤੇ ਉਹ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।”

ਇਸ ਯੋਜਨਾ ਨੂੰ ਵੱਡੀ ਸਫ਼ਲਤਾ ਦਿਵਾਉਣ ਲਈ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਬਹੁਤ ਵੱਡੀ ਸਫ਼ਲਤਾ ਦਿਵਾਈ ਹੈ। ਹੁਣ ਤੱਕ ਸਤਿਕਾਰ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਹ ਔਰਤਾਂ ਲਈ ਵਿੱਤੀ ਆਜ਼ਾਦੀ ਦਾ ਰਸਤਾ ਹੈ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ। ਸਾਡਾ ਟੀਚਾ ਇੱਕ ਕਰੋੜ ਬੀਬੀਆਂ ਤੱਕ ਸਤਿਕਾਰ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ।”

ਉਨ੍ਹਾਂ ਕਿਹਾ, “ਦੇਸ਼ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸਾਰੀਆਂ ਯੋਗ ਲਾਭਪਾਤਰੀ ਬੀਬੀਆਂ ਨੂੰ ਸਤਿਕਾਰ ਰਾਸ਼ੀ ਦਿੱਤੀ ਜਾ ਰਹੀ ਹੈ। ਔਰਤਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਬਣਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਲਾਭ ਉਠਾਉਣ। 18 ਸਾਲ ਤੋਂ ਵੱਧ ਉਮਰ ਦੀ ਹਰ ਬੀਬੀ ਨੂੰ ਹੁਣ 1,000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਬੀਬੀਆਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਮੈਸੇਜ ਆ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀਆਂ ਲਗਪਗ 97 ਫ਼ੀਸਦੀ ਬੀਬੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਇਹ ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਆਤਮ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਸਾਨੂੰ ਦੁਨੀਆ ਦੀ ਹਰ ਚੁਣੌਤੀ ਪਾਰ ਕਰਨ ਵਿੱਚ ਮਦਦ ਕਰ ਸਕਦਾ ਹੈ।”

Advertisement
Advertisement
Advertisement
Advertisement
Scroll to Top