Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 20 Oct 2026 | 11:40 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾਲ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਾ. ਰਵਜੋਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਦੇ ਹੋਏ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ।

ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top