Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 3:24 pm

+91 90915 01313 , +91 90916 01313

punjabbanni@gmail.com
punjabbani@yahoo.com

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਮੋਹਾਲੀ, ਨਵੰਬਰ 5 : ਇੱਕ ਵਾਰ ਫਿਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਭਾਰਤ ਨੇ ਅੱਜ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਸੈਮੀਫਾਈਨਲ ਦੇ ਇੱਕਪਾਸੜ ਮੁਕਾਬਲੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ ।

ਅੱਜ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਮਾਣਮੱਤਾ ਗਵਾਹ ਬਣ ਗਿਆ।

ਇਹ ਪਹਿਲੀ ਵਾਰ ਸੀ ਜਦੋਂ ਸਟੇਡੀਅਮ ਨੇ ਇੱਕ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕੀਤੀ ਅਤੇ ਖੇਡ ਜਗਤ ਦੇ ਆਲਮੀ ਨਕਸ਼ੇ ‘ਤੇ ਆਪਣੀ ਸ਼ਾਨਾਮੱਤੀ ਸ਼ੁਰੂਆਤ ਕਰਨ ਦਾ ਫ਼ਖਰ ਹਾਸਿਲ ਕੀਤਾ ।

ਇਸ ਮੌਕੇ ‘ਤੇ ਮੌਜੂਦ ਪਤਵੰਤਿਆਂ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸੰਗਰੂਰ ਤੋਂ  ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਿਸ਼ਵ ਕੱਪ ਹਾਕੀ ਜੇਤੂ ਕਪਤਾਨ ਅਜੀਤਪਾਲ ਸਿੰਘ, ਅਸਲਮ ਸ਼ੇਰ ਖਾਨ, ਜ਼ਫਰ ਇਕਬਾਲ, ਓਲੰਪੀਅਨ ਬਲਬੀਰ ਸਿੰਘ ਰੰਧਾਵਾ, ਰਾਜਿੰਦਰ ਸਿੰਘ ਸੀਨੀਅਰ, ਰਾਣੀ ਰਾਮਪਾਲ,ਸਰਦਾਰ ਸਿੰਘ, ਬਲਜੀਤ ਸਿੰਘ ਢਿੱਲੋਂ, ਰਾਜਪਾਲ ਸਿੰਘ, ਪ੍ਰਭਜੋਤ ਸਿੰਘ, ਦੀਪਕ ਠਾਕੁਰ ਅਤੇ ਮਹਾਨ ਹਾਕੀ ਖਿਡਾਰੀ ਸਵਰਗੀ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਸ਼ਾਮਿਲ ਸਨ।

ਹੁਣ, ਭਾਰਤ 5 ਨਵੰਬਰ ਨੂੰ ਇਸੇ ਥਾਂ ‘ਤੇ ਹੋਣ ਵਾਲੇ ਫਾਈਨਲ ਵਿੱਚ ਜਾਪਾਨ ਨਾਲ ਭਿੜੇਗਾ।

ਸ਼ਿਲਾਨੰਦ ਲਾਕੜਾ ਨੇ ਸ਼ਾਨਦਾਰ ਢੰਗ ਨਾਲ਼ ਚੌਥੇ ਮਿੰਟ ਵਿੱਚ ਹੀ ਫੀਲਡ ਗੋਲ ਕਰਕੇ ਭਾਰਤ ਦਾ ਖਾਤਾ ਖੋਲ੍ਹਿਆ। ਪਰ ਕੋਰੀਆਈ ਖਿਡਾਰੀਆਂ ਨੇ ਜ਼ਿਆਦਾ ਸਮਾਂ ਨਾ ਗਵਾਉਂਦਿਆ 9ਵੇਂ ਮਿੰਟ ਵਿੱਚ ਸੰਜੁਨ ਹਾਨ ਦੇ ਫੀਲਡ ਗੋਲ ਨਾਲ ਬਰਾਬਰੀ ਕਰ ਲਈ। ਇਸ ਤੋਂ ਬਾਅਦ ਭਾਰਤੀ ਖਿਡਾਰੀਆਂ ਵੱਲੋਂ ਗੋਲਾਂ ਦੀ ਵਾਛੜ ਕਰ ਦਿੱਤੀ ਗਈ। ਕਪਤਾਨ ਹਰਮਨਪ੍ਰੀਤ ਸਿੰਘ ਨੇ 9ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲਿਆ, ਸ਼ਿਲਾਨੰਦ ਲਾਕੜਾ ਨੇ ਵੀ 13ਵੇਂ ਮਿੰਟ ਵਿੱਚ ਪੈਨੇਲਟੀ ਕਾਰਨਰ ਰਾਹੀਂ ਗੋਲ ਕੀਤਾ, ਸੁਖਜੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ 21ਵੇਂ ਮਿੰਟ ਵਿੱਚ ਫ਼ੀਲਡ ਗੋਲ ਕੀਤੇ। ਸਿਰਫ਼ ਚਾਰ ਮਿੰਟ ਬਾਅਦ 25ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਫਿਰ ਫੀਲਡ ਗੋਲ ਕਰਕੇ ਸਕੋਰ 6-1 ਕਰ ਦਿੱਤਾ। ਫਿਰ 36ਵੇਂ ਮਿੰਟ ਵਿੱਚ ਅੰਗਦ ਬੀਰ ਸਿੰਘ ਨੇ ਫੀਲਡ ਗੋਲ ਕਰਕੇ ਸਕੋਰ 7-1 ਤੇ ਪਹੁੰਚਾ ਦਿੱਤਾ। 54ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ 8ਵਾਂ ਫ਼ੀਲਡ ਗੋਲ ਕਰਕੇ ਸਕੋਰ 8-1 ਕਰ ਦਿੱਤਾ।

ਇੱਕ ਹੋਰ ਦਿਲਚਸਪ ਸੈਮੀਫਾਈਨਲ ਵਿੱਚ  ਜਾਪਾਨ ਅਤੇ ਮਲੇਸ਼ੀਆ ਦੋਵਾਂ ਨੇ ਬੜੀ ਸੋਹਣੀ ਖੇਡ ਦਾ ਮੁਜ਼ਾਹਰਾ ਕੀਤਾ,  ਪੂਰੇ ਸਮੇਂ ਦੌਰਾਨ ਦੋਵੇਂ ਟੀਮਾਂ ਕੋਈ ਗੋਲ ਨਹੀਂ ਕਰ ਸਕੀਆਂ।  ਅਖੀਰ,ਪੈਨੇਲਟੀ ਸ਼ੂਟਆਊਟ ਵਿੱਚ ਜਾਪਾਨ ਨੇ ਮਲੇਸ਼ੀਆ ਨੂੰ 5-3 ਨਾਲ ਪਛਾੜ ਦਿੱਤਾ ।

Advertisement
Advertisement
Advertisement
Advertisement
Scroll to Top