Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ : ਹਰਪਾਲ ਸਿੰਘ ਚੀਮਾ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰੋਜ਼ਗਾਰ ਦੇ ਮੌਕੇ ਮਿਲ ਸਕਣ।

ਇਸੇ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ‘ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ।

ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਸੇਵਾਮੁਕਤ ਹੋਮ ਗਾਰਡ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਮਾਣ-ਭੱਤੇ ਦੇ ਲਾਭ; ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਲਈ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿੱਚ ਵਾਧਾ ਅਤੇ ਜੋਖਮ ਭੱਤਾ (ਰਿਸਕ ਅਲਾਊਂਸ); ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਲਈ ਵਿਸ਼ੇਸ਼ ਬਦਲੀਆਂ ਦੇ ਮੌਕੇ, ਨੋਟਿਸ ਪੀਰੀਅਡ ਤੋਂ ਛੋਟ ਅਤੇ ਤਨਖਾਹ ਵਿੱਚ ਵਾਧਾ ਸ਼ਾਮਲ ਸਨ।

ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਗੁਰਦੀਪ ਸਿੰਘ ਅਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।

Advertisement
Advertisement
Advertisement
Advertisement
Scroll to Top