Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਨੇ ਜ਼ੀਰਕਪੁਰ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ‘ਹੈਪੀ ਬਾਹਮਣ’ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ’ਹੈਪੀ ਬਾਹਮਣ’, ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਪੈਂਦੇ ਅਕਬਰਪੁਰਾ ਕੱਚਾ ਪੱਕਾ ਦਾ ਰਹਿਣ ਵਾਲਾ ਹੈ। ਇਸ ਕਾਰਵਾਈ ਦੌਰਾਨ ਦੋਸ਼ੀ ਦੇ ਨਾਲ ਮੌਜੂਦ ਇੱਕ ਮਹਿਲਾ ਸਾਥਣ ਨੂੰ ਵੀ ਕਾਬੂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਖੇ ’ਕਾਊਂਟਰ ਇੰਟੈਲੀਜੈਂਸ ਵਿੰਗ’ ਵਿੱਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਨੂੰ 11 ਅਕਤੂਬਰ, 2026 ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਏਜੀਟੀਐਫ਼ ਦੀਆਂ ਟੀਮਾਂ ਨੇ ਦੋਸ਼ੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਲਗਾਤਾਰ ਤਕਨੀਕੀ ਨਿਗਰਾਨੀ ਅਤੇ ਖੁਫੀਆ ਇਤਲਾਹ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਦੋਸ਼ੀ ਦੀਆਂ ਗਤੀਵਿਧੀਆਂ ਟਰੈਕ ਕੀਤੀਆਂ ਅਤੇ ਅੰਤ ਵਿੱਚ ਜ਼ੀਰਕਪੁਰ ਦੇ ਇੱਕ ਹੋਟਲ ਚੋਂ ‘ਹੈਪੀ ਬਹਿਮਣ’ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਠੋਸ ਤਕਨੀਕੀ ਅਤੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਲੁਕਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਡੀ.ਐਸ.ਪੀ. (ਆਪ੍ਰੇਸ਼ਨਜ਼), ਏ.ਜੀ.ਟੀ.ਐਫ. ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਹੋਟਲ ਦੀ ਘੇਰਾਬੰਦੀ ਕਰ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਦੀ ਕਾਰਵਾਈ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਦੌਰਾਨ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਇਸ ਉਪਰੰਤ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧੀ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਨੂੰ ਬੀ.ਐਨ.ਐਸ. ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਕੇਸ ਦਰਜ ਹੈ।

Advertisement
Advertisement
Advertisement
Advertisement
Scroll to Top