Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਦਿਵਸ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 September, 2023, 08:01 PM

ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਦਿਵਸ ਮਨਾਇਆ

ਨਾਮਵਰ ਕਵੀਆਂ ਨੇ ਬੰਨਿਆ ਰੰਗ

ਪਟਿਆਲਾ 14 ਸਤੰਬਰ:
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਵਧੀਕ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਪਦਮ ਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਕੀਤੀ। ਸ. ਬਚਿੱਤਰ ਸਿੰਘ ਨੇ ਮੁੱਖ ਮਹਿਮਾਨ ਤੇ ਡਾ. ਭੀਮਇੰਦਰ ਸਿੰਘ ਨਿਰਦੇਸ਼ਕ ਵਿਸ਼ਵ ਪੰਜਾਬੀ ਸੈਂਟਰ ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਨਾਲ-ਨਾਲ ਹੋਰਨਾਂ ਭਾਸ਼ਾਵਾਂ ਲਈ ਕੀਤੇ ਜਾਂਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਿੰਦੀ ਦਿਵਸ ਦੀ ਸਭ ਨੂੰ ਮੁਬਾਰਕਬਾਦ ਦਿੱਤੀ।
ਡਾ. ਹਰਮੋਹਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਆਖਿਆ ਕਿ ਭਾਰਤ ‘ਚ 70 ਕਰੋੜ ਲੋਕ ਹਿੰਦੀ ਬੋਲਦੇ ਹਨ ਅਤੇ ਇਹ ਏਸ਼ੀਆ ਦੀ ਸਭ ਤੋਂ ਵੱਡੀ ਭਾਸ਼ਾ ਹੈ। ਦੁਨੀਆ ‘ਚ ਚੀਨੀ ਤੋਂ ਬਾਅਦ ਹਿੰਦੀ ਭਾਸ਼ਾ ਸਭ ਤੋਂ ਵੱਧ ਵਿਕਾਸ ਕਰ ਰਹੀ ਹੈ। ਅਮਰੀਕਾ ਵਰਗੇ ਮੁਲਕਾਂ ‘ਚ ਵੀ ਹਿੰਦੀ ਪੜ੍ਹਾਈ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਰਤ ‘ਚ 22 ਭਾਸ਼ਾਵਾਂ ਨੂੰ ਰਾਸ਼ਟਰੀ ਭਾਸ਼ਾਵਾਂ ਦਾ ਦਰਜਾ ਪ੍ਰਾਪਤ ਹੈ। ਜਿਨ੍ਹਾਂ ‘ਚ ਹਿੰਦੀ, ਪੰਜਾਬੀ, ਮਰਾਠੀ ਆਦਿ ਮੁੱਖ ਤੌਰ ‘ਤੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਯੂ.ਐਨ.ਓ. ਵੱਲੋਂ ਆਉਣ ਵਾਲੇ ਪੰਜ ਸਾਲਾਂ ਦੌਰਾਨ ਹਿੰਦੀ ਨੂੰ ਵਿਸ਼ਵ ਦੀ ਭਾਸ਼ਾ ਐਲਾਨੇ ਜਾਣ ਦੀ ਉਮੀਦ ਹੈ।
ਡਾ. ਬੇਦੀ ਨੇ ਕਿਹਾ ਹਿੰਦੀ ਸਾਹਿਤਕਾਰਾਂ ਵਜੋਂ ਨਾਮਣਾ ਖੱਟਣ ਵਾਲੇ ਬਹੁਤ ਸਾਰੇ ਲਿਖਾਰੀਆਂ ਦੀ ਮਾਤਭਾਸ਼ਾ ਪੰਜਾਬੀ ਹੈ। ਡਾ. ਭੀਮਇੰਦਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੀਆਂ ਸਵਦੇਸ਼ੀ ਭਾਸ਼ਾਵਾਂ ਬੋਲਣ ‘ਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਜਦੋਂ ਹੀ ਕਿਸੇ ਖਿੱਤੇ ਦੇ ਲੋਕ ਆਪਣੀ ਮੂਲ ਭਾਸ਼ਾ ਬੋਲਣ ‘ਚ ਹੇਠੀ ਮਹਿਸੂਸ ਕਰਨ ਲੱਗ ਜਾਣ ਤਾਂ ਸਮਝੋ ਉਸ ਭਾਸ਼ਾ ਦਾ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਹਿੰਦੀ ਦੇ ਵਿਕਾਸ ਲਈ ਸੰਵਾਦ ਰਚਾਉਣ ਦੀ ਬੇਹੱਦ ਜਰੂਰਤ ਹੈ। ਇਸ ਦੇ ਨਾਲ ਹੀ ਹਿੰਦੀ ਪ੍ਰਤੀ ਸਾਡੇ ਲੋਕਾਂ ਨੂੰ ਜਾਗਰੂਕ ਕਰਨ ਦੀ ਜਰੂਰਤ ਹੈ। ਸ. ਬਚਿੱਤਰ ਸਿੰਘ ਨੇ ਹਿੰਦੀ ਦਿਵਸ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਾਨੂੰ ਆਪਣੀਆਂ ਮੂਲ ਭਾਸ਼ਾਵਾਂ ਦੇ ਸ਼ਬਦਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਗੋਂ ਆਪਣੀ ਮੂਲ ਭਾਸ਼ਾ ਨੂੰ ਮਾਣ ਨਾਲ ਬੋਲਣਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਭਾਸ਼ਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਹੋਏ ਕਵੀ ਦਰਬਾਰ ਦੌਰਾਨ ਬਾਬੂ ਰਾਮ ਦੀਵਾਨਾ, ਸਾਗਰ ਸੂਦ, ਡਾ. ਅਨੂ ਗੌੜ, ਡਾ. ਮੀਨਾਕਸ਼ੀ, ਜਸਪ੍ਰੀਤ ਫਲਕ, ਮਹਿੰਦਰ ਸਿੰਘ ਜੱਗੀ, ਡਾ. ਹਰਵਿੰਦਰ ਕੌਰ, ਪਰਮਿੰਦਰ ਸ਼ੋਖ, ਪਰਮਿੰਦਰ ਕੌਰ, ਕੈਪਟਨ ਚਮਕੌਰ ਸਿੰਘ ਚਹਿਲ, ਕਿਰਨ ਸਿੰਗਲਾ, ਮੀਨਾਕਸ਼ੀ, ਨਵੀਨ ਕਮਲ ਭਾਰਤੀ ਆਦਿ ਨੇ ਵੱਖ-ਵੱਖ ਵੰਨਗੀਆਂ ਦੀ ਕਵਿਤਾਵਾਂ ਨਾਲ ਰੰਗ ਬੰਨਿਆ। ਇਸ ਮੌਕੇ ਭਾਸ਼ਾ ਵਿਭਾਗ ਦੇ ‘ਪੰਜਾਬ ਸੌਰਭ’ ਹਿੰਦੀ ਰਸਾਲੇ ਦਾ ਕਹਾਣੀ ਵਿਸ਼ੇਸ਼ ਅੰਕ ਰਿਲੀਜ਼ ਕੀਤਾ ਗਿਆ। ਡਾ. ਹਰਮੋਹਿੰਦਰ ਸਿੰਘ ਬੇਦੀ ਅਤੇ ਮਹਿੰਦਰ ਸਿੰਘ ਜੱਗੀ ਦੀ ਪੁਸਤਕ ਦਾ ਵੀ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੌਰਾਨ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕ ਅਲੋਕ ਚਾਵਲਾ, ਅਸ਼ਰਫ ਮਹਿਮੂਦ ਨੰਦਨ, ਅਮਰਿੰਦਰ ਸਿੰਘ, ਜਸਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਨਾਮਵਰ ਲੇਖਕ ਧਰਮ ਕੰਮੇਆਣਾ, ਅਮਰਜੀਤ ਕਾਉਂਕੇ, ਅਵਤਾਰਜੀਤ ਅਟਵਾਲ, ਸੁਖਮੰਦਰ ਸੇਖੋਂ, ਦਰਸ਼ਨ ਸਿੰਘ ਪ੍ਰੀਤੀਮਾਨ, ਹਰਜੀਤ ਕੈਂਥ, ਚਰਨ ਪੁਆਧੀ ਆਦਿ ਹਾਜ਼ਰ ਸਨ। ਅਖੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।



Scroll to Top