ਖੇਤੀਬਾੜੀ ਵਿਭਾਗ ਦੇ ਸਟਾਫ਼ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚੁੱਕੀ ਸਹੁੰ
ਖੇਤੀਬਾੜੀ ਵਿਭਾਗ ਦੇ ਸਟਾਫ਼ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚੁੱਕੀ ਸਹੁੰ
ਪਟਿਆਲਾ, 14 ਸਤੰਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਸਹੁੰ ਚੁੱਕੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਦੇ ਅਧਿਕਾਰੀ ਅਤੇ ਕਰਮਚਾਰੀ, ਸਹਾਇਕ ਗੰਨਾ ਵਿਕਾਸ ਅਫ਼ਸਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ, ਸਹਾਇਕ ਇੰਜੀਨੀਅਰ ਮਸ਼ੀਨਰੀ ਦੇ ਅਧਿਕਾਰੀ ਅਤੇ ਕਰਮਚਾਰੀ, ਆਤਮਾ ਵਿੰਗ ਅਤੇ ਅਮਲਾ ਸ਼ਾਖਾ ਦੇ ਸਮੂਹ ਸਟਾਫ਼ ਨੂੰ ਆਪਣੇ ਖੇਤਾਂ ਅਤੇ ਆਲੇ ਦੁਆਲੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਸਹੁੰ ਚੁਕਾਈ।
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਸਵੈ ਘੋਸ਼ਣਾ ਵੀ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਕੈਂਪਾਂ ਰਾਹੀਂ, ਗੁਰਦੁਆਰਾ ਸਾਹਿਬਾਨਾਂ ਵਿੱਚ ਅਨਾਊਂਸਮੈਂਟਾਂ ਰਾਹੀਂ, ਪ੍ਰਿੰਟ ਮੀਡੀਆ ਰਾਹੀਂ, ਐਫ.ਐਮ ਰੇਡੀਓ ਰਾਹੀਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਦੱਸਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਮੋਬਾਇਲ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।