Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:00 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 September, 2023, 07:13 PM

ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 13 ਸਤੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਮਾਨਵ ਵਿਕਾਸ ਸੰਸਥਾਨ (ਟੀ.ਐਨ.ਸੀ.) ਦੇ ਸੁਪਰਵਾਈਜ਼ਰ ਅੰਗਰੇਜ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਜ਼ਿਲ੍ਹੇ ਵਿਚ ਕੰਮ ਕਰਦੀਆਂ ਐਨ.ਜੀ.ਓ. ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਅਜਿਹੇ ਕੈਂਪ ਬਲਾਕ ਦੇ ਬਾਕੀ ਪਿੰਡਾਂ ਵਿਚ ਮਹੀਨਾ ਸਤੰਬਰ ਦੌਰਾਨ ਲਗਾਏ ਜਾਣਗੇ। ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੈਂਪ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਮਾਜ ਨੂੰ ਇੱਕ ਚੰਗਾ ਵਾਤਾਵਰਣ ਦੇਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਕੰਮ ਵਿਚ ਪੂਰਨ ਸਹਿਯੋਗ ਦੇਣ। ਇਸ ਕੈਂਪ ਵਿਚ ਪਿੰਡ ਚਲੇਲਾ ਅਤੇ ਨੇੜੇ ਦੇ ਹੋਰ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।



Scroll to Top