Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:47 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਿਆ 

ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਸੰਭਾਲਿਆ 

ਪਟਿਆਲਾ, 12 ਨਵੰਬਰ :  2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
           ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਅਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ।
               ਨਵੇਂ ਐਮ ਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਬੇੜੇ ਵਿੱਚ ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਰੂਟਾਂ ‘ਤੇ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇ। ਸਵਾਰੀਆਂ ਦੀਆਂ ਲੋੜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ, ਪੀ.ਆਰ.ਟੀ.ਸੀ ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਅਤੇ ਸੰਸਥਾ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਆਂ ਯੋਜਨਾਵਾਂ ਅਤੇ ਉਪਰਾਲੇ ਅਮਲ ਵਿੱਚ ਲਿਆਂਦੇ ਜਾਣਗੇ।
Advertisement
Advertisement
Advertisement
Advertisement
Scroll to Top