Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:47 am

+91 90915 01313 , +91 90916 01313

punjabbanni@gmail.com
punjabbani@yahoo.com

ਡੂੰਘੀ ਖੱਡ ਵਿਚ ਇਲੈਕਟ੍ਰਿਕ ਵੈਨ ਡਿਗਣ ਨਾਲ ਵਾਪਰਿਆ ਹਾਦਸਾ, ਕਈ ਮੌਤਾਂ

ਡੂੰਘੀ ਖੱਡ ਵਿਚ ਇਲੈਕਟ੍ਰਿਕ ਵੈਨ ਡਿਗਣ ਨਾਲ ਵਾਪਰਿਆ ਹਾਦਸਾ, ਕਈ ਮੌਤਾਂ

ਦਿੱਲੀ, 12 ਨਵੰਬਰ : ਨੇਪਾਲ ਦੇ ਮਕਵਾਨਪੁਰ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਇਲੈਕਟ੍ਰਿਕ ਵੈਨ ਅਚਾਨਕ ਇਕ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ ਵੈਨ ਅੰਦਰ ਸਵਾਰ 9 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਪੰਜ ਹੋਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਰਾਹਤ ਤੇ ਬਚਾਅ ਟੀਮਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਖੱਡ ਦੀ ਡੂੰਘਾਈ ਕਾਰਨ ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਹਤ ਕਾਰਜ ਜਾਰੀ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮਧੇਸ਼ ਪ੍ਰਦੇਸ਼ ਨੰਬਰ ਦੀ ਇਕ ਇਲੈਕਟ੍ਰਿਕ ਵੈਨ ਕਾਠਮੰਡੂ ਤੋਂ ਸਰਲਾਹੀ ਵੱਲ ਜਾ ਰਹੀ ਸੀ। ਜਦੋਂ ਵਾਹਨ ਭੀਮਫੇਦੀ-ਕੁਲੇਖਾਨੀ-ਕਾਠਮੰਡੂ ਮਾਰਗ ‘ਤੇ ਚਿਸਾਪਾਨੀ ਗੜ੍ਹੀ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਚਾਲਕ ਵਾਹਨ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

Advertisement
Advertisement
Advertisement
Advertisement
Scroll to Top