Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 8:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

ਪਟਿਆਲਾ, 13 ਨਵੰਬਰ : ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਦੋਵਾਂ ਆਗੂਆਂ ਦਰਮਿਆਨ ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੇ ਬੇੜੇ ਵਿੱਚ 100 ਨਵੀਆਂ ਜੂਨੀਅਰ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਬੱਸਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀ ਝੰਡੀ ਦੇ ਕੇ ਰਵਾਨਾ ਕੀਤਾ ਹੈ।
ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਪੀ.ਆਰ.ਟੀ.ਸੀ. ਦੀਆਂ ਨਵੀਆਂ ਜੂਨੀਅਰ ਬੱਸਾਂ ਵਿੱਚੋਂ ਸਮਾਣਾ ਹਲਕੇ ਲਈ ਵੀ ਲੋੜ ਅਨੁਸਾਰ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਦਾ ਮੁੱਖ ਉਦੇਸ਼ ਯਾਤਰੀਆਂ ਨੂੰ ਸੁਚਾਰੂ, ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਇਲਾਕੇ ਦੇ ਲੋਕਾਂ ਨੂੰ ਬੱਸ ਸੇਵਾ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣੇ ਤੋਂ ਵੱਖ-2 ਰੂਟਾਂ ਤੇ ਬੱਸਾਂ ਮੁਹੱਈਆ ਕਰਵਾਉਂਣ ਦਾ ਭਰੋਸਾ ਦੇਣ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ।
Advertisement
Advertisement
Advertisement
Advertisement
Scroll to Top