Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 2:52 pm

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਪ੍ਰਕਿਰਿਆ ਬਾਰੇ ਜਾਗਰੂਕਤਾ ਲਈ ਸਕੂਲਾਂ ਤੇ ਕਾਲਜਾਂ ਵਿੱਚ ਹੋਣਗੇ ਮੁਕਾਬਲੇ

ਚੋਣ ਪ੍ਰਕਿਰਿਆ ਬਾਰੇ ਜਾਗਰੂਕਤਾ ਲਈ ਸਕੂਲਾਂ ਤੇ ਕਾਲਜਾਂ ਵਿੱਚ ਹੋਣਗੇ ਮੁਕਾਬਲੇ

ਪਟਿਆਲਾ, 10 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਯੂਨੀਵਰਸਿਟੀਆਂ, ਤਕਨੀਕੀ ਸੰਸਥਾਵਾਂ, ਕਾਲਜਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਇਹ ਮੁਕਾਬਲੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਰਵਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦਾ ਮਕਸਦ ਭਵਿੱਖ ਦੇ ਅਤੇ ਨੌਜਵਾਨ ਵੋਟਰਾਂ ਵਿੱਚ ਚੋਣ ਸੂਚੀ ਅਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।

ਜਾਰੀ ਹਦਾਇਤਾਂ ਅਨੁਸਾਰ ਸੰਸਥਾ ਪੱਧਰ ‘ਤੇ ਮੁਕਾਬਲੇ ਕਰਵਾਉਣ ਅਤੇ ਹਰੇਕ ਮੁਕਾਬਲੇ ਵਿੱਚੋਂ ਦੋ ਵਿਦਿਆਰਥੀਆਂ ਦੀ ਚੋਣ 11 ਅਤੇ 12 ਨਵੰਬਰ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਪੱਧਰ ਦੇ ਮੁਕਾਬਲੇ 17 ਨਵੰਬਰ ਨੂੰ ਕਰਵਾਏ ਜਾਣਗੇ, ਜਿਸ ਵਿੱਚ ਹਰੇਕ ਹਲਕੇ ਵਿੱਚੋਂ ਹਰੇਕ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਹੋਵੇਗੀ। ਜ਼ਿਲ੍ਹਾ ਪੱਧਰ ਦਾ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ, ਜਦਕਿ ਨਤੀਜਿਆਂ ਦਾ ਐਲਾਨ ਅਤੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ 20 ਨਵੰਬਰ ਨੂੰ ਮੁਕੰਮਲ ਕੀਤੀ ਜਾਵੇਗੀ। ਸਾਰੀਆਂ ਸੰਸਥਾਵਾਂ ਵੱਲੋਂ ਜ਼ਿਲ੍ਹਾ ਪੱਧਰੀ ਪਾਲਣਾ ਰਿਪੋਰਟ 23 ਨਵੰਬਰ ਤੱਕ ਜਮ੍ਹਾਂ ਕਰਵਾਈ ਜਾਵੇਗੀ।

ਲੇਖ ਮੁਕਾਬਲੇ ਲਈ ਵਿਦਿਆਰਥੀਆਂ ਨੂੰ ‘ਸ਼ੁੱਧ ਵੋਟਰ ਸੂਚੀ ਦੀ ਮਹੱਤਤਾ’ ਅਤੇ ‘ਵੋਟਿੰਗ ਦੀ ਮਹੱਤਤਾ’ ਵਿਸ਼ਿਆਂ ਵਿੱਚੋਂ ਕਿਸੇ ਇੱਕ ਵਿਸ਼ੇ ‘ਤੇ ਲੇਖ ਲਿਖਣਾ ਹੋਵੇਗਾ। ਸਕੂਲੀ ਵਿਦਿਆਰਥੀਆਂ ਲਈ ਲੇਖ ਦੀ ਸ਼ਬਦ ਸੀਮਾ 500 ਤੋਂ 800 ਸ਼ਬਦ ਅਤੇ ਕਾਲਜ ਵਿਦਿਆਰਥੀਆਂ ਲਈ 800 ਤੋਂ 1200 ਸ਼ਬਦ ਨਿਰਧਾਰਤ ਕੀਤੀ ਗਈ ਹੈ। ਲੇਖ ਅੰਗਰੇਜ਼ੀ, ਹਿੰਦੀ ਜਾਂ ਸੂਬੇ ਦੀ ਸਰਕਾਰੀ ਭਾਸ਼ਾ ਵਿੱਚ ਲਿਖੇ ਜਾ ਸਕਦੇ ਹਨ। ਕੁਇਜ਼ ਮੁਕਾਬਲੇ ਵਿੱਚ ਵੋਟਰ ਸੂਚੀ ਦੀ ਤਿਆਰੀ, ਈ.ਵੀ.ਐੱਮ. ਅਤੇ ਵੀ.ਵੀ.ਪੈਟ, ਵੋਟਿੰਗ ਪ੍ਰਕਿਰਿਆ ਅਤੇ ਗਿਣਤੀ ਪ੍ਰਕਿਰਿਆ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ।

Advertisement
Advertisement
Advertisement
Advertisement
Scroll to Top