Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਏਡੀਸੀ ਵੱਲੋਂ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਏਡੀਸੀ ਵੱਲੋਂ ਜਾਇਜ਼ਾ

ਪਟਿਆਲਾ, 10 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਹੌਟ ਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਨਾ ਵਰਤੀ ਜਾਵੇ।

ਏ.ਡੀ.ਸੀ. ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਨਸ਼ਿਆਂ ਨਾਲ ਸਬੰਧਤ ਹੋਰ ਗਤੀਵਿਧੀਆਂ ਦੇ ਮੱਦੇਨਜ਼ਰ 20 ਖੇਤਰਾਂ ਦੀ ਹੌਟ ਸਪੌਟ ਵਜੋਂ ਪਛਾਣ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਦੀ ਖਪਤ ਵਾਲੀਆਂ ਥਾਵਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ।

ਅਨੁਪ੍ਰਿਤਾ ਜੌਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਿਯਮਤ ਜਨਤਕ ਮੀਟਿੰਗਾਂ ਕੀਤੀਆਂ ਜਾਣ ਅਤੇ ਲੋਕਾਂ ਵੱਲੋਂ ਦਰਪੇਸ਼ ਨਾਗਰਿਕ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡ ਰੱਖਿਆ ਕਮੇਟੀਆਂ ਅਤੇ ਸਥਾਨਕ ਵਸਨੀਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਜ਼ੋਰ ਦਿੰਦਿਆਂ ਏਡੀਸੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹੌਟ ਸਪੌਟ ਖੇਤਰਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਸਿਹਤ ਜਾਂਚ ਕਰਵਾਈ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਜਾਵੇ। ਉਨ੍ਹਾਂ ਇਲਾਜ ਅਧੀਨ ਵਿਅਕਤੀਆਂ ਦੀ ਨਿਯਮਤ ਫਾਲੋਅੱਪ ਅਤੇ ਇਲਾਜ ਪੂਰਾ ਹੋਣ ਤੱਕ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।

ਏ.ਡੀ.ਸੀ. ਜੌਹਲ ਨੇ ਮੈਡੀਕਲ ਸਟੋਰਾਂ ਦੀ ਜਾਂਚ ਤੇਜ਼ ਕਰਨ, ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ।

Advertisement
Advertisement
Advertisement
Advertisement
Scroll to Top