Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਪਸ਼ੂਆਂ ਦੀ ਸਿਹਤ ਸੰਭਾਲ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ : ਪੰਜਾਬ ਵਿੱਚ 625 ਵੈਟਰਨਰੀ ਅਫ਼ਸਰਾਂ ਦੀ ਕੀਤੀ ਗਈ ਭਰਤੀ : ਗੁਰਮੀਤ ਖੁੱਡੀਆਂ

ਪਸ਼ੂਆਂ ਦੀ ਸਿਹਤ ਸੰਭਾਲ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ : ਪੰਜਾਬ ਵਿੱਚ 625 ਵੈਟਰਨਰੀ ਅਫ਼ਸਰਾਂ ਦੀ ਕੀਤੀ ਗਈ ਭਰਤੀ : ਗੁਰਮੀਤ ਖੁੱਡੀਆਂ

ਚੰਡੀਗੜ੍ਹ, 19 ਨਵੰਬਰ : ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀਰਵਾਰ ਨੂੰ ਨਵੇਂ ਭਰਤੀ ਕੀਤੇ ਗਏ ਤਿੰਨ ਵੈਟਰਨਰੀ ਅਫ਼ਸਰਾਂ (ਵੀ.ਓ.) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ।

ਸੂਬੇ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਬਾਰੇ ਗੱਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਕਈ ਪੜਾਵਾਂ ਵਿੱਚ ਭਰਤੀ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 625 ਵੈਟਰਨਰੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ 579 ਵੈਟਰਨਰੀ ਇੰਸਪੈਕਟਰਾਂ ਦੀ ਵੀ ਭਰਤੀ ਕੀਤੀ ਗਈ ਹੈ, ਤਾਂ ਜੋ ਸੂਬੇ ਭਰ ਵਿੱਚ ਪਸ਼ੂਆਂ ਨੂੰ ਮੁੱਢਲੇ ਪੱਧਰ ‘ਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਭਰਤੀ ਮੁਹਿੰਮ ਤਹਿਤ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਪ੍ਰਸ਼ਾਸਨਿਕ, ਤਕਨੀਕੀ ਅਤੇ ਸਹਾਇਕ ਅਸਾਮੀਆਂ ਵੀ ਭਰੀਆਂ ਗਈਆਂ ਹਨ। ਇਨ੍ਹਾਂ ਵਿੱਚ ਮੁੱਖ ਦਫ਼ਤਰ ਵਿਖੇ 17 ਕਲਰਕ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਐਨੂਮਰੇਟਰ/ਪੰਚਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਕਾਨੂੰਨੀ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀਆਂ ਅਸਾਮੀਆਂ ਸ਼ਾਮਲ ਹਨ।

ਨਵੇਂ ਭਰਤੀ ਕੀਤੇ ਗਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ, ਪੇਸ਼ੇਵਰ ਸਮਰਪਣ ਅਤੇ ਹਮਦਰਦੀ ਦੀ ਭਾਵਨਾ ਨਾਲ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੁੜ ਦੁਹਰਾਇਆ ਕਿ ਮਾਨ ਸਰਕਾਰ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਦਾ ਕੋਈ ਵੀ ਕਿਸਾਨ ਸਮੇਂ ਸਿਰ ਪਸ਼ੂਆਂ ਦੇ ਇਲਾਜ ਅਤੇ ਵੈਟਰਨਰੀ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ, “ਪਸ਼ੂ ਪਾਲਣ ਖੇਤਰ ਪੰਜਾਬ ਦੀ ਪੇਂਡੂ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹੈ। ਸੈਂਕੜੇ ਵੈਟਰਨਰੀ ਅਫ਼ਸਰਾਂ ਅਤੇ ਇੰਸਪੈਕਟਰਾਂ ਦੇ ਨਾਲ-ਨਾਲ ਮਹੱਤਵਪੂਰਨ ਪ੍ਰਸ਼ਾਸਨਿਕ ਸਟਾਫ਼ ਦੀ ਭਰਤੀ ਕਰਕੇ ਅਸੀਂ ਵਿਭਾਗ ਦਾ ਇੱਕ ਮਜ਼ਬੂਤ ਨੈੱਟਵਰਕ ਜ਼ਮੀਨੀ ਪੱਧਰ ਤੱਕ ਸਥਾਪਤ ਕਰ ਰਹੇ ਹਾਂ।”

ਉਨ੍ਹਾਂ ਕਿਹਾ ਕਿ ਇਸ ਵੱਡੇ ਪੱਧਰ ‘ਤੇ ਕੀਤੀ ਗਈ ਭਰਤੀ ਨਾਲ ਵੈਟਰਨਰੀ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ, ਡੇਅਰੀ ਉਤਪਾਦਨ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨ ਭਾਈਚਾਰੇ ਨੂੰ ਸਿੱਧਾ ਲਾਭ ਪਹੁੰਚੇਗਾ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top