Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐਨ.ਐਚ.-07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ  ਕਰਵਾਉਣ ਦੇ ਨਿਰਦੇਸ਼ ਦੇਣ।

ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਪ੍ਰੀਵੈਂਟਿਵ ਮੇਨਟੇਨੈਂਸ (ਢੁਕਵੇਂ ਰੱਖ-ਰਖਾਅ) ਦੀ ਲੋੜ ’ਤੇ ਜ਼ੋਰ ਦਿੱਤਾ।

ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਅਤੇ ਪ੍ਰੀਵੈਂਟਿਵ ਮੇਨਟੇਨੈਂਸ  ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪੁਰਾਣੇ ਹੋ ਚੁੱਕੇ ਢਾਂਚਿਆਂ, ਭਾਰ ਸਹਿਣ ਦੀ ਸਮਰੱਥਾ, ਢਾਂਚਾਗਤ ਖਰਾਬੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ।

ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਪਹਿਲ ਦੇ ਆਧਾਰ ’ਤੇ ਲੋੜੀਂਦੀ ਮਜ਼ਬੂਤੀ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਸਾਡੀ ਤਰਜੀਹੀ ਜ਼ਿੰਮੇਵਾਰੀ ਹਨ, ਜਿਸ ਲਈ ਸੜਕੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਵਾਸਤੇ ਨਿਯਮਤ ਨਿਗਰਾਨੀ, ਢਾਂਚਾਗਤ ਕਮਜ਼ੋਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੱਖ-ਰਖਾਅ ਦੇ ਢੁਕਵੇਂ ਉਪਾਅ ਬੇਹੱਦ ਜ਼ਰੂਰੀ ਹਨ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਜਨਤਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਇਸ ਮਾਮਲੇ ‘ਚ ਨਿੱਜੀ ਦਖਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

Advertisement
Advertisement
Advertisement
Advertisement
Scroll to Top